Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:59:13 PM

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)

  • Edited By Inder Prajapati,
  • Updated: 18 Sep, 2026 05:43 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥

ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥

ਸ਼ੁੱਕਰਵਾਰ, ੨ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੮੪੭)

ਪੰਜਾਬੀ ਵਿਆਖਿਆ

ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ । ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ । ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ, ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ । ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ । (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ।੧।ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) । ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ । ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ ।੨।ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ । ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ । ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ । ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ—ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ । ਹੇ ਤਰਸ ਦੇ ਮਾਲਕ ਪ੍ਰਭੂ! (ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ । ਤੂੰ ਕਿਹੋ ਜਿਹਾ ਹੈਂ—ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ ।੩। ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ । ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ । (ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ । ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ । ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ । ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ—) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ । ਨਾਨਕ ਬੇਨਤੀ ਕਰਦਾ ਹੈ—ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ ਨਹੀਂ ਸਕਦਾ ।੪। ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ । (ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ । ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤਿ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ । ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ) । ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ? ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ । ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ।੫।੩।

English Translation

BILAAVAL, FIFTH MEHL, CHHANT:
ONE UNIVERSAL CREATOR GOD. BY THE GRACE OF THE TRUE GURU:

Come, O my sisters, come, O my companions, and let us remain under the Lord’s control. Let’s sing the Songs of Bliss of our Husband Lord. Renounce your pride, O my companions, renounce your egotistical pride, O my sisters, so that you may become pleasing to your Beloved. Renounce pride, emotional attachment, corruption and duality, and serve the One Immaculate Lord. Hold tight to the Sanctuary of the Feet of the Merciful Lord, your Beloved, the Destroyer of all sins. Be the slave of His slaves, forsake sorrow and sadness, and do not bother with other devices. Prays Nanak, O Lord, please bless me with Your Mercy, that I may sing Your songs of bliss. || 1 || The Ambrosial Naam, the Name of my Beloved, is like a cane to a blind man. Maya seduces in so many ways, like a beautiful enticing woman. This enticer is so incredibly beautiful and clever; she entices with countless suggestive gestures. Maya is stubborn and persistent; she seems so sweet to the mind, and then he does not chant the Naam. At home, in the forest, on the banks of sacred rivers, fasting, worshipping, on the roads and on the shore, she is spying. Prays Nanak, please bless me with Your Kindness, Lord; I am blind, and Your Name is my cane. || 2 || I am helpless and masterless; You, O my Beloved, are my Lord and Master. As it pleases You, so do You protect me. I have no wisdom or cleverness; what face should I put on to please You? I am not clever, skillful or wise; I am worthless, without any virtue at all. I have no beauty or pleasing smell, no beautiful eyes. As it pleases You, please preserve me, O Lord. His victory is celebrated by all; how can I know the state of the Lord of Mercy? Prays Nanak, I am the servant of Your servants; as it pleases You, please preserve me. || 3 || I am the fish, and You are the water; without You, what can I do? I am the sparrow-hawk, and You are the rain-drop; when it falls into my mouth, I am satisfied. When it falls into my mouth, my thirst is quenched; You are the Lord of my soul, my heart, my breath of life. Touch me, and caress me, O Lord, You are in all; let me meet You, so that I may be emancipated. In my consciousness I remember You, and the darkness is dispelled, like the chakvi duck, which longs to see the dawn. Prays Nanak, O my Beloved, please unite me with Yourself; the fish never forgets the water. || 4 || Blessed, blessed is my destiny; my Husband Lord has come into my home. The gate of my mansion is so beautiful, and all my gardens are so green and alive. My peace-giving Lord and Master has rejuvenated me, and blessed me with great joy, bliss and love. My Young Husband Lord is eternally young, and His body is forever youthful; what tongue can I use to chant His Glorious Praises? My bed is beautiful; gazing upon Him, I am fascinated, and all my doubts and pains are dispelled. Prays Nanak, my hopes are fulfilled; my Lord and Master is unlimited. || 5 || 1 || 3 ||

Friday, 2nd Assu (Samvat 558 Nanakshahi)

(Page: 847)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +