ਕਾਠਮੰਡੂ-ਨੇਪਾਲ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1024 ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵਧ ਕੇ 2,39,885 ਹੋ ਗਏ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਅਤੇ ਜਨਸੰਖਿਆ ਮੰਤਰਾਲਾ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਪਿਛਲੇ 24 ਘੰਟਿਆਂ 'ਚ 1,024 ਨਵੇਂ ਮਾਮਲੇ ਸਾਹਮਣੇ ਆਏ। ਇਸ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲੇ ਵਧ ਕੇ 2,39,885 ਹੋ ਗਏ।
ਇਹ ਵੀ ਪੜ੍ਹੋ:ਅਮਰੀਕਾ 'ਚ ਕੋਰੋਨਾ ਕਾਰਣ ਹਰ 30 ਸੈਕਿੰਡ 'ਚ 1 ਮੌਤ
ਹੁਣ ਤੱਕ ਕੋਵਿਡ-19 ਦੇ 2,24,053 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ 'ਚ ਹੁਣ ਤੱਕ 17,78,024 ਨਮੂਨਿਆਂ ਦੀ ਕੋਰੋਨਾ ਵਾਇਰਸ ਜਾਂਚ ਹੋ ਚੁੱਕੀ ਹੈ। ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਅਜੇ 14,255 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸ਼ਨੀਵਾਰ ਨੂੰ ਕੋਵਿਡ-19 ਨਾਲ ਦੱਸ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 1,577 'ਤੇ ਪਹੁੰਚ ਗਈ।
ਇਹ ਵੀ ਪੜ੍ਹੋ:ਅਮਰੀਕਾ ਨੇ ਚੀਨੀ ਨਾਗਰਿਕਾਂ 'ਤੇ ਲਾਈ ਵੀਜ਼ਾ ਪਾਬੰਦੀ
ਦੱਖਣੀ ਓਂਟਾਰੀਓ 'ਚ ਡਿੱਗਾ ਉਲਕਾਪਿੰਡ
NEXT STORY