ਓਨਟਾਰੀਓ— ਕੈਨੇਡਾ ਦੇ ਓਨਟਾਰੀਓ ਹਾਈਵੇਅ-417 ਉੱਤੇ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਓਨਟਾਰੀਓ ਸੂਬਾਈ ਪੁਲਸ ਨੇ ਕਿਹਾ ਕਿ ਹਾਈਵੇਅ-417 ਉੱਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਓਟਾਵਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਕਾਰ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਪੁਲਸ ਦਾ ਕਹਿਣਾ ਹੈ ਕਿ 42 ਸਾਲਾ ਬਰਨਾਰਡ ਕਲਾਰਕ ਨੂੰ ਹਸਪਤਾਲ ਲਿਜਾਇਆ ਗਿਆ ਪਰ ਗੰਭੀਰ ਰੂਪ ਨਾਲ ਜ਼ਖਮੀ ਹੋਣ ਕਾਰਨ ਉਸ ਨੇ ਦਮ ਤੋੜ ਦਿੱਤਾ। ਪੈਰਾ-ਮੈਡੀਕਲ ਅਧਿਕਾਰੀਆਂ ਨੇ ਕਿਹਾ ਕਿ ਉਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਦੋਵੇਂ ਕਾਰਾਂ ਨੁਕਸਾਨੀਆਂ ਗਈਆਂ। ਪੈਰਾ-ਮੈਡੀਕਲ ਅਧਿਕਾਰੀਆਂ ਮੁਤਾਬਕ ਹਾਦਸੇ ਵਿਚ ਜ਼ਖਮੀ ਹੋਏ 41 ਸਾਲਾ ਦੂਜੇ ਕਾਰ ਡਰਾਈਵਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪੁਲਸ ਨੇ ਜਾਂਚ ਲਈ ਹਾਈਵੇਅ-417 ਨੂੰ ਬੰਦ ਕਰ ਦਿੱਤਾ ਗਿਆ ਅਤੇ ਐਤਵਾਰ ਦੀ ਸ਼ਾਮ 6.00 ਵਜੇ ਤੋਂ ਪਹਿਲਾਂ ਖੋਲ੍ਹ ਦਿੱਤਾ।
ਪਾਕਿਸਤਾਨ ਨੇ ਭਾਰਤ ਦੇ 78 ਮਛੇਰਿਆਂ ਨੂੰ ਕੀਤਾ ਰਿਹਾਅ
NEXT STORY