ਲਾਸ ਏਜੰਲਸ - ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾ 'ਚ ਵੀਰਵਾਰ ਸਵੇਰੇ ਇਕ ਹਾਈ ਸਕੂਲ 'ਚ ਗੋਲੀਬਾਰੀ ਹੋਈ। ਜਿਸ 'ਚ 1 ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਪੁਲਸ ਨੇ ਦੱਸਿਆ ਕਿ ਇਕ ਸ਼ੱਕੀ ਨੂੰ ਗੋਲੀਬਾਰੀ ਤੋਂ ਬਾਅਦ ਹਿਰਾਸਤ 'ਚ ਲੈ, ਉਸ ਨੂੰ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਜਾਰੀ ਹੈ।
ਸਥਾਨਕ ਇਕ ਅੰਗ੍ਰੇਜ਼ੀ ਵੈੱਬਸਾਈਟ ਮੁਤਾਬਕ ਗੋਲੀਬਾਰੀ ਦੌਰਾਨ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਾਇਆ ਗਿਆ। ਉਥੇ ਪੁਲਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਅਤੇ ਸਕੂਲ ਦੀ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਕੰਸਾਸ 'ਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਗਈ ਹੈ।
ਕੁਵੈਤ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ
NEXT STORY