ਟੋਕੀਓ (ਭਾਸ਼ਾ) - ਜਾਪਾਨ ਵਿਚ ਯੋਕੋਹਾਮਾ ਬੰਦਰਗਾਹ 'ਤੇ ਇਕ ਕਰੂਜ਼ ਜਹਾਜ਼ ਦੇ ਡੈਮ ਨਾਲ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਰੀਬ 10 ਲੋਕ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ। ਜਾਪਾਨ ਕੋਸਟ ਗਾਰਡ ਨੂੰ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 20.20 ਵਜੇ ਘਟਨਾ ਦੀ ਸੂਚਨਾ ਮਿਲੀ ਸੀ।
ਇਹ ਵੀ ਪੜ੍ਹੋ - Flipkart ਦੀ ਵੱਡੀ ਕਾਰਵਾਈ, ਖ਼ਰਾਬ ਪ੍ਰਦਰਸ਼ਨ ਕਾਰਨ ਕਰੀਬ 1100 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇਗਾ ਬਾਹਰ
ਇਸ ਸਬੰਧ ਵਿਚ ਉਨ੍ਹਾਂ ਨੇ ਕਿਹਾ ਕਿ ਕਰੂਜ਼ ਜਹਾਜ਼ ਯੋਕੋਹਾਮਾ ਬੰਦਰਗਾਹ ਤੋਂ ਕਾਵਾਸਾਕੀ ਸ਼ਹਿਰ ਲਈ ਵਾਪਸ ਜਾਂਦੇ ਸਮੇਂ ਡੈਮ ਨਾਲ ਟਕਰਾ ਗਿਆ। ਯੋਕੋਹਾਮਾ ਸਿਟੀ ਫਾਇਰ ਬਿਉਰੋ ਦੇ ਅਨੁਸਾਰ, ਇਸ ਹਾਦਸੇ ਦੌਰਾਨ ਜਹਾਜ਼ ਵਿੱਚ ਸਵਾਰ 10 ਜ਼ਖ਼ਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ 'ਚੋਂ 8 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ। ਦੱਸ ਦੇਈਏ ਕਿ ਇਹ ਯਾਤਰੀ ਜਹਾਜ਼ 14.98 ਮੀਟਰ ਲੰਬਾ ਸੈਂਟਾ ਕਰੂਜ਼ ਸੀ। ਯੋਕੋਹਾਮਾ ਕੋਸਟ ਗਾਰਡ ਦਫ਼ਤਰ ਦੇ ਅਨੁਸਾਰ, ਜਹਾਜ਼ ਵਿੱਚ ਕੁੱਲ 13 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ।
ਇਹ ਵੀ ਪੜ੍ਹੋ - Ram Mandir Ceremony: ਅੱਜ ਯਾਨੀ 22 ਜਨਵਰੀ ਨੂੰ ਪੈਦਾ ਹੋਣ ਵਾਲੇ ਬੱਚਿਆਂ ਦੀ ਰਾਸ਼ੀ ਹੋਵੇਗੀ ਖ਼ਾਸ, ਜਾਣੋ ਕਿਵੇਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟੇਨ: ਮਹਾਰਾਜਾ ਚਾਰਲਸ III ਆਪਰੇਸ਼ਨ ਲਈ ਹਸਪਤਾਲ 'ਚ ਦਾਖ਼ਲ
NEXT STORY