ਲਾਹੌਰ (ਪੀਟੀਆਈ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਦੋ ਯਾਤਰੀ ਬੱਸਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ।ਪੰਜਾਬ ਐਮਰਜੈਂਸੀ ਸਰਵਿਸਿਜ਼ ਰੈਸਕਿਊ 1122 ਮੁਤਾਬਕ ਇੱਕ ਬੱਸ ਲਾਹੌਰ ਤੋਂ ਲਗਭਗ 400 ਕਿਲੋਮੀਟਰ ਦੂਰ ਹਾਸਿਲਪੁਰ ਜਾ ਰਹੀ ਸੀ, ਜਦੋਂ ਕਿ ਦੂਜੀ ਇੱਕ ਉਲਟ ਦਿਸ਼ਾ ਤੋਂ ਆ ਰਹੀ ਸੀ, ਜਦੋਂ ਸੋਮਵਾਰ ਰਾਤ ਨੂੰ ਉਨ੍ਹਾਂ ਦੀ ਟੱਕਰ ਹੋ ਗਈ।
ਬਚਾਅ ਟੀਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਸਤੀ ਭੂਰੀ ਸ਼ਾਹ ਵਿਖੇ ਇੱਕ ਬੱਸ ਦੇ ਡਰਾਈਵਰ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਲਈ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਲਟ ਦਿਸ਼ਾ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਿਆ। ਬਿਆਨ ਵਿਚ ਦੱਸਿਆ ਗਿਆ ਹੈ ਕਿ ਬਚਾਅ ਅਧਿਕਾਰੀ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਸਥਾਨਕ ਲੋਕਾਂ ਨਾਲ ਸ਼ਾਮਲ ਹੋਏ।
ਪੜ੍ਹੋ ਇਹ ਅਹਿਮ ਖਬਰ- ਪਾਕਿਸਤਾਨ 'ਚ ਵਕੀਲਾਂ ਨੇ ਦਿੱਤੀ ਹੜਤਾਲ ਦੀ ਧਮਕੀ
ਛੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮੋਟਰਸਾਈਕਲ ਸਵਾਰ ਦੀ ਵੀ ਮੌਤ ਹੋ ਗਈ।ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਹਾਦਸੇ ਵਿੱਚ ਮਨੁੱਖੀ ਜਾਨਾਂ ਦੇ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਨਿਊਜ਼ੀਲੈਂਡ 'ਚ ਯਾਦਗਾਰੀ ਹੋ ਨਿਬੜਿਆ “ਸਿੱਖ ਚਿਲਡਰਨ ਡੇ” (ਤਸਵੀਰਾਂ)
NEXT STORY