ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਐਤਵਾਰ ਨੂੰ 2 ਵੱਖ-ਵੱਖ ਸੜਕ ਹਾਦਸਿਆਂ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਅਤੇ ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਸੂਤਰਾਂ ਨੇ ਦੱਸਿਆ ਕਿ ਇੱਕ ਹਾਦਸਾ ਮੁਲਤਾਨ ਜ਼ਿਲ੍ਹੇ ਵਿੱਚ ਵਾਪਰਿਆ, ਜਿਸ ਵਿੱਚ ਇੱਕ ਯਾਤਰੀ ਵੈਨ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ। ਨਤੀਜੇ ਵਜੋਂ 6 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਬਚਾਅ ਟੀਮਾਂ ਜਲਦੀ ਪਹੁੰਚੀਆਂ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਕਦੋਂ ਹੋਵੇਗਾ ਦੁਨੀਆ ਦਾ ਅੰਤ! ਮਹਾਨ ਵਿਗਿਆਨੀ ਨਿਊਟਨ ਨੇ 300 ਸਾਲ ਪਹਿਲਾਂ ਕਰ ਦਿੱਤੀ ਸੀ ਭਵਿੱਖਬਾਣੀ
ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਦੂਜੀ ਘਟਨਾ ਵਿੱਚ ਲੈਯਾਹ ਜ਼ਿਲ੍ਹੇ ਵਿੱਚ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਕੰਕਰੀਟ ਲਿਜਾ ਰਹੀ ਇੱਕ ਟਰੈਕਟਰ-ਟਰਾਲੀ ਦੇ ਪਲਟ ਜਾਣ ਕਾਰਨ 3 ਭਰਾਵਾਂ ਸਮੇਤ 4 ਦੀ ਮੌਤ ਹੋ ਗਈ। ਪਾਕਿਸਤਾਨ ਵਿੱਚ ਸੜਕ ਹਾਦਸੇ ਇੱਕ ਚਿੰਤਾਜਨਕ ਮੁੱਦਾ ਬਣ ਗਏ ਹਨ।
ਇਹ ਵੀ ਪੜ੍ਹੋ: ਤੇਰਾ ਸਾਥ ਨਾ ਛੋੜੇਂਗੇ! ਬ੍ਰਾਜ਼ੀਲ ਦੇ ਇਸ ਜੋੜੇ ਨੇ ਬਣਾਇਆ ਸਭ ਤੋਂ ਲੰਬੇ ਵਿਆਹ ਦਾ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਦੋਂ ਹੋਵੇਗਾ ਦੁਨੀਆ ਦਾ ਅੰਤ! ਮਹਾਨ ਵਿਗਿਆਨੀ ਨਿਊਟਨ ਨੇ 300 ਸਾਲ ਪਹਿਲਾਂ ਕਰ ਦਿੱਤੀ ਸੀ ਭਵਿੱਖਬਾਣੀ
NEXT STORY