ਇੰਟਰਨੈਸ਼ਨਲ ਡੈਸਕ : ਇਜ਼ਰਾਈਲ 'ਚ ਹਮਾਸ ਦੇ ਹਮਲੇ 'ਚ ਨੇਪਾਲ ਦੇ 10 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਸਥਿਤ ਨੇਪਾਲ ਦੂਤਘਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨੇਪਾਲ ਦੇ ਕਈ ਵਿਦਿਆਰਥੀ ਇਜ਼ਰਾਈਲ ਵਿੱਚ ਫਸੇ ਹੋਏ ਹਨ। ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਸਾਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਹਮਾਸ ਨੇ ਇਜ਼ਰਾਇਲ 'ਤੇ ਅਚਾਨਕ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ 2 ਦਿਨਾਂ 'ਚ ਹੁਣ ਤੱਕ 1000 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2000 ਤੋਂ ਵੱਧ ਜ਼ਖ਼ਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : Hamas Attack: ਇਜ਼ਰਾਈਲ 'ਚ ਲਗਾਤਾਰ ਵਧ ਰਿਹਾ ਮੌਤਾਂ ਦਾ ਅੰਕੜਾ, 1000 ਤੋਂ ਪਾਰ ਪਹੁੰਚੀ ਗਿਣਤੀ
ਇਸ ਤੋਂ ਪਹਿਲਾਂ ਨੇਪਾਲ ਦੇ ਵਿਦੇਸ਼ ਮੰਤਰੀ ਐੱਨ. ਪੀ ਸਾਊਦ ਨੇ ਐਤਵਾਰ ਨੂੰ ਕਿਹਾ ਕਿ ਅੱਤਵਾਦੀ ਸਮੂਹ ਹਮਾਸ ਦੇ ਹਮਲੇ 'ਚ ਇਜ਼ਰਾਈਲ 'ਚ ਪੜ੍ਹ ਰਹੇ 4 ਨੇਪਾਲੀ ਵਿਦਿਆਰਥੀ ਜ਼ਖ਼ਮੀ ਹੋਏ ਹਨ, ਜਦਕਿ 11 ਵਿਦਿਆਰਥੀ ਲਾਪਤਾ ਹਨ। ਮੰਤਰੀ ਨੇ ਕਿਹਾ ਕਿ ਇਜ਼ਰਾਈਲ ਦੇ ਦੱਖਣੀ ਹਿੱਸੇ ਵਿੱਚ ਪੜ੍ਹ ਰਹੇ ਲਾਪਤਾ ਵਿਦਿਆਰਥੀਆਂ ਵਿੱਚ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਗਾਜ਼ਾ ਪੱਟੀ 'ਤੇ ਸ਼ਾਸਨ ਕਰਨ ਵਾਲੇ ਹਮਾਸ ਨੇ ਸ਼ਨੀਵਾਰ ਸਵੇਰੇ ਇਜ਼ਰਾਈਲ ਦੇ ਦੱਖਣ 'ਚ ਹਵਾਈ, ਜ਼ਮੀਨ ਅਤੇ ਸਮੁੰਦਰ ਤੋਂ ਅਚਾਨਕ ਹਮਲਾ ਕੀਤਾ। ਇਜ਼ਰਾਈਲ 'ਚ ਸੈਨਿਕਾਂ ਸਮੇਤ ਘੱਟੋ-ਘੱਟ 1000 ਲੋਕ ਮਾਰੇ ਗਏ ਹਨ ਅਤੇ 2000 ਤੋਂ ਵੱਧ ਜ਼ਖ਼ਮੀ ਹੋਏ ਹਨ। ਇਸ ਨੂੰ ਪਿਛਲੇ 50 ਸਾਲਾਂ 'ਚ ਦੇਸ਼ ਦਾ ਸਭ ਤੋਂ ਭਿਆਨਕ ਹਮਲਾ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬੇਸਹਾਰਾ ਪਸ਼ੂ ਮੂਹਰੇ ਆਉਣ ਕਾਰਨ ਦਰੱਖਤ ਨਾਲ ਟਕਰਾਈ ਕਾਰ, ਪੁੱਤ ਦੀ ਮੌਤ, ਪਿਤਾ ਵਾਲ-ਵਾਲ ਬਚਿਆ
ਸਾਊਦ ਨੇ ਕਿਹਾ, ''11 ਨੇਪਾਲੀ ਵਿਦਿਆਰਥੀਆਂ ਨਾਲ ਸੰਪਰਕ ਨਹੀਂ ਹੋ ਸਕਿਆ ਤੇ ਉਨ੍ਹਾਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਅਸੀਂ ਮੌਤਾਂ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।" ਵਿਦੇਸ਼ ਮੰਤਰਾਲੇ ਦੇ ਸੂਤਰਾਂ ਅਨੁਸਾਰ 17 ਨੇਪਾਲੀ ਵਿਦਿਆਰਥੀ "ਸਿੱਖੋ ਅਤੇ ਕਮਾਓ" ਪ੍ਰੋਗਰਾਮ ਤਹਿਤ ਦੱਖਣੀ ਇਜ਼ਰਾਈਲ ਦੇ ਕੁਬੂਜ਼ ਅਲੂਮਿਮ ਵਿੱਚ ਰਹਿ ਰਹੇ ਸਨ। ਇਨ੍ਹਾਂ 'ਚੋਂ 2 ਸੁਰੱਖਿਅਤ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ 3 ਵਿਦਿਆਰਥੀ ਜ਼ਖ਼ਮੀ ਹੋ ਗਏ। ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਜ਼ਖ਼ਮੀ ਨੇਪਾਲੀ ਵਿਦਿਆਰਥੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਵਰਤਮਾਨ 'ਚ 4500 ਨੇਪਾਲੀ ਇਜ਼ਰਾਈਲ ਵਿੱਚ ਕੰਮ ਕਰ ਰਹੇ ਹਨ, ਜਦੋਂ ਕਿ 265 ਨੇਪਾਲੀ ਵਿਦਿਆਰਥੀ "ਸਿੱਖੋ ਅਤੇ ਕਮਾਓ" ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
AI ਨੇ ਕੀਤਾ ਕਮਾਲ, ਹਫ਼ਤਾ ਪਹਿਲਾਂ ਹੀ ਦੱਸ ਦਿੱਤਾ ਕਦੋਂ ਆਏਗਾ ਭੂਚਾਲ
NEXT STORY