ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ ਇਲਾਕੇ ਵਿਚ ਹੜ੍ਹ ਨਾਲ ਸਬੰਧਤ ਘਟਨਾਵਾਂ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਪੂਰੇ ਇਲਾਕੇ ਵਿਚ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਡਾਨ ਅਖਬਾਰ ਦੀ ਰਿਪੋਰਟ ਅਨੁਸਾਰ ਪਿਛਲੇ ਸੋਮਵਾਰ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਨਾਲ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋਈਆਂ, ਜਿਸ ਵਿਚ ਦਰਜਨਾਂ ਲੋਕ ਫਸ ਗਏ ਅਤੇ 500 ਤੋਂ ਵੱਧ ਘਰਾਂ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾ ਫਾਰਾਕ ਨੇ ਕਿਹਾ ਕਿ ਸੋਮਵਾਰ ਤੋਂ ਹੜ੍ਹ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ।
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਅਮਰੀਕਾ 'ਚ ਯੂਪੀਐੱਫ ਵੱਲੋਂ 'Best Parents' ਪੁਰਸਕਾਰ ਨਾਲ ਸਨਮਾਨ
NEXT STORY