ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੀਤੀ ਦੇਰ ਰਾਤ ਯਾਤਰੀਆਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਬੱਸ ਦੇ ਖੱਡ ਵਿੱਚ ਡਿੱਗ ਜਾਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਬੱਸ ਹਰੀਪੁਰ ਜ਼ਿਲ੍ਹੇ ਦੇ ਖਾਨਪੁਰ ਤੋਂ ਪਹਾੜੀ ਪਿੰਡ ਜਾ ਰਹੀ ਸੀ ਕਿ ਤਰਨਾਵਾ ਵਿੱਚ ਹਾਦਸਾਗ੍ਰਸਤ ਹੋ ਗਈ।
ਇਹ ਵੀ ਪੜ੍ਹੋ: ਰਿਹਾਇਸ਼ੀ ਇਲਾਕੇ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ ਮਾਂ-ਪਿਓ ਸਣੇ 2 ਪੁੱਤਰ
ਪੁਲਸ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰਨ ਇਕ ਮੋੜ 'ਤੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਡੂੰਘੀ ਖੱਡ 'ਚ ਜਾ ਡਿੱਗੀ। ਮਰਨ ਵਾਲਿਆਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਬਚਾਅ ਵਾਹਨਾਂ ਨੇ ਹਾਦਸੇ ਵਾਲੀ ਥਾਂ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਹਰੀਪੁਰ ਜ਼ਿਲ੍ਹੇ ਦੇ ਟਰਾਮਾ ਸੈਂਟਰ 'ਚ ਭੇਜ ਦਿੱਤਾ।
ਇਹ ਵੀ ਪੜ੍ਹੋ: ਭਾਰਤੀ ਕਾਰੋਬਾਰੀ ਦੀ ਦਰਿਆਦਿਲੀ; UAE ਦੀਆਂ ਜੇਲ੍ਹਾਂ 'ਚ ਬੰਦ 900 ਕੈਦੀਆਂ ਦੀ ਰਿਹਾਈ ਲਈ ਦਾਨ ਕੀਤੇ 2.25 ਕਰੋੜ ਰੁਪਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਹਾਇਸ਼ੀ ਇਲਾਕੇ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ ਮਾਂ-ਪਿਓ ਸਣੇ 2 ਪੁੱਤਰ
NEXT STORY