ਲਾਹੌਰ (ਭਾਸ਼ਾ) : ਪਾਕਿਸਤਾਨ ਦੇ ਪੰਜਾਬ ਸੂਬੇ 'ਚ ਪੁਲਸ ਨੇ ਦੋ ਸਿੱਖਾਂ ਸਮੇਤ 10 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਸ ਦੇ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਦੇ ਬੁਲਾਰੇ ਅਨੁਸਾਰ, ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਕਾਰਵਾਈ ਦੌਰਾਨ 10 ਅੱਤਵਾਦੀਆਂ ਦੀ ਗ੍ਰਿਫਤਾਰੀ ਨਾਲ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਵਿੱਚ ਦੋ ਪਾਕਿਸਤਾਨੀ ਸਿੱਖ, ਸੂਰਜ ਸਿੰਘ ਅਤੇ ਬਾਦਲ ਸਿੰਘ ਸ਼ਾਮਲ ਹਨ। ਦੋਵਾਂ ਸਿੱਖਾਂ ਨੂੰ ਰਾਵਲਪਿੰਡੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪੰਜਾਬ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲੇ ਹਨ ਅਤੇ ਜੈ ਸਿੰਧ ਮੁਤਹਿਦਾ ਮਹਾਜ਼ ਦਾ ਸਰਗਰਮ ਮੈਂਬਰ ਹੈ। ਇਹ ਇੱਕ ਵੱਖਵਾਦੀ ਰਾਜਨੀਤਿਕ ਪਾਰਟੀ ਹੈ ਜੋ ਸਿੰਧ ਸੂਬੇ ਨੂੰ ਪਾਕਿਸਤਾਨ ਤੋਂ ਵੱਖ ਕਰਨ ਦੀ ਵਕਾਲਤ ਕਰਦੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਪਿਛਲੇ ਹਫ਼ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 189 ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਕੀਤੀਆਂ ਗਈਆਂ ਅਤੇ 10 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਥਿਆਰ, ਵਿਸਫੋਟਕ ਅਤੇ ਹੋਰ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਅੱਠ ਅੱਤਵਾਦੀ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ, "ਅੱਤਵਾਦੀਆਂ ਨੇ ਰਾਵਲਪਿੰਡੀ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਮਹੱਤਵਪੂਰਨ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ।" ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਖ਼ਿਲਾਫ਼ ਨੌਂ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ PM ਸ਼ਹਿਬਾਜ਼, ਰਾਸ਼ਟਰਪਤੀ ਜ਼ਰਦਾਰੀ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ
NEXT STORY