ਕਾਠਮੰਡੂ - ਨੇਪਾਲ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾਵਾਇਰਸ ਤੋਂ ਪ੍ਰਭਾਵਿਤ 109 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁਲ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧ ਕੇ 18,483 ਹੋ ਗਈ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਡਾ. ਜੋਗੇਸ਼ਵਰ ਗੌਤਮ ਨੇ ਸ਼ਨੀਵਾਰ ਨੂੰ ਦੱਸਿਆ ਕਿ 4,075 ਨਮੂਨਿਆਂ ਦੀ ਆਰ. ਟੀ.-ਪੀ. ਸੀ. ਆਰ. ਟੈਸਟ ਨਾਲ ਕੀਤੀ ਗਈ ਜਾਂਚ ਨਾਲ ਨਵੇਂ ਮਰੀਜ਼ਾਂ ਵਿਚ ਕੋਰੋਨਾ ਲਾਗ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਕੋਵਿਡ-19 ਕਾਰਨ ਪਰਸਾ ਜ਼ਿਲੇ ਦੇ ਬੀਰਗੰਜ ਵਿਚ ਸ਼ੁੱਕਰਵਾਰ ਨੂੰ 17 ਸਾਲ ਦੇ ਇਕ ਨਾਬਾਲਿਗ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਨੇਪਾਲ ਵਿਚ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 45 ਹੋ ਗਈ ਹੈ।
ਡਾ. ਗੌਤਮ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ 106 ਲੋਕਾਂ ਨੂੰ ਛੁੱਟੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 13,053 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਨੇਪਾਲ ਵਿਚ ਕੋਰੋਨਾਵਾਇਰਸ ਤੋਂ ਠੀਕ ਹੋਣ ਦੀ ਦਰ 70.6 ਫੀਸਦੀ ਹੈ। ਡਾਕਟਰ ਨੇ ਦੱਸਿਆ ਕਿ ਸ਼ਨੀਵਾਰ ਦੇ ਅੰਕੜਿਆਂ ਮੁਤਾਬਕ ਪੂਰੇ ਦੇਸ਼ ਵਿਚ 5,385 ਕੋਵਿਡ-19 ਮਰੀਜ਼ਾਂ ਦਾ ਵੱਖ-ਵੱਖ ਮੈਡੀਕਲ ਸੁਵਿਧਾਵਾਂ ਵਿਚ ਇਲਾਜ ਚੱਲ ਰਿਹਾ ਹੈ।
ਕੋਰੋਨਾ ਕਾਰਨ ਸਪੇਨ 'ਚ ਕਈ ਥਾਂ ਮੁੜ ਨਾਈਟ ਕਲੱਬ ਤੇ ਬਾਰ ਬੰਦ
NEXT STORY