ਹਾਂਗਜ਼ੂ (ਵਾਰਤਾ): ਪੂਰਬੀ ਚੀਨ ਦੇ ਝੇਜਿਆਂਗ ਸੂਬੇ ਦੇ ਜਿਨਹੁਆ ਸ਼ਹਿਰ ਵਿਚ ਇਕ ਫੈਕਟਰੀ ਦੀ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਮੰਗਲਵਾਰ ਨੂੰ ਨਿਊਜ਼ ਏਜੰਸੀ ਸ਼ਿਨਹੂਆ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਕਰੀਬ 2:04 ਵਜੇ ਵੂਈ ਕਾਉਂਟੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਅੱਗ ਲੱਗਣ ਤੋਂ ਬਾਅਦ ਕਈ ਲੋਕ ਫਸ ਗਏ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨਾਲ ਸਬੰਧ ਸੁਧਰਨ ਦੀ ਸੰਭਾਵਨਾ ਬਾਰੇ ਆਸਟ੍ਰੇਲੀਆ ਦਾ ਬਿਆਨ ਆਇਆ ਸਾਹਮਣੇ
ਅੱਗ ਲੱਗਣ ਕਾਰਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਦੋ ਖੋਜ ਅਤੇ ਬਚਾਅ ਕਾਰਜਾਂ ਤੋਂ ਬਾਅਦ ਮੰਗਲਵਾਰ ਤੜਕੇ 4 ਵਜੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਗਈ। ਫੈਕਟਰੀ ਨੂੰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੈਨੇਡਾ, ਆਸਟ੍ਰੇਲੀਆ ਸਮੇਤ ਇਹਨਾਂ ਦੇਸ਼ਾਂ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜੇ, ਜਲਦ ਕਰੋ ਅਪਲਾਈ
NEXT STORY