ਚੀਨ : ਉੱਤਰ-ਪੱਛਮੀ ਚੀਨ 'ਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। 6.2 ਤੀਬਰਤਾ ਦੇ ਇਸ ਭੂਚਾਲ ਤੋਂ ਬਾਅਦ ਗਾਂਸੂ ਅਤੇ ਕਿੰਗਹਾਈ ਪ੍ਰਾਂਤਾਂ 'ਚ ਹੁਣ ਤੱਕ 111 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ 200 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਭੂਚਾਲ 'ਚ ਕੁਝ ਇਮਾਰਤਾਂ ਵੀ ਤਬਾਹ ਹੋ ਗਈਆਂ ਹਨ। ਫਿਲਹਾਲ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਘਟੇਗੀ ਸਕੂਲੀ ਪੜ੍ਹਾਈ ਅਧੂਰੀ ਛੱਡਣ ਵਾਲੇ ਬੱਚਿਆਂ ਦੀ ਗਿਣਤੀ
ਯੂ. ਐੱਸ. ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ (China Earthquake) ਲਾਂਜ਼ੂ, ਗਾਂਸੂ ਤੋਂ ਲਗਭਗ 100 ਕਿਲੋਮੀਟਰ ਦੂਰ ਲਿਨਕਸੀਆ ਚੇਂਗਗੁਆਨਜ਼ੇਨ, ਗਾਂਸੂ ਤੋਂ ਲਗਭਗ 37 ਕਿਲੋਮੀਟਰ ਦੂਰ ਆਇਆ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੀ 5ਵੀਂ ਤੇ 8ਵੀਂ ਜਮਾਤ ਦੀ ਪ੍ਰੀਖਿਆ ਨੂੰ ਲੈ ਕੇ ਜ਼ਰੂਰੀ ਖ਼ਬਰ, ਨਵਾਂ ਸ਼ਡਿਊਲ ਜਾਰੀ
ਚੀਨੀ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ (China Earthquake) ਕਾਰਨ ਗਾਂਸੂ 'ਚ 100 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਕਿੰਗਹਾਈ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗਾਂਸੂ 'ਚ 96 ਅਤੇ ਕਿੰਗਹਾਈ 'ਚ 124 ਲੋਕ ਜ਼ਖਮੀ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ (China Earthquake) ਦੀ ਤੀਬਰਤਾ 5.9 ਮਾਪੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦਾ ਕਤਲ! ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ
NEXT STORY