ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਅਚਾਰ ਦੇ ਡੱਬਿਆਂ ਵਿੱਚ ਲੁਕਾਈ ਗਈ 115 ਕਿਲੋਗ੍ਰਾਮ ਤੋਂ ਵੱਧ ਮੈਥਐਮਫੈਟਾਮਾਈਨ ਜ਼ਬਤ ਕੀਤੀ ਗਈ ਹੈ। ਪੁਲਿਸ ਮੁਤਾਬਕ ਇਹ ਨਸ਼ੀਲਾ ਪਦਾਰਥ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਭੇਜਣ ਲਈ ਤਿਆਰ ਕੀਤਾ ਗਿਆ ਸੀ ਅਤੇ ਇਸ ਨੂੰ ਅਚਾਰ ਦੇ ਡੱਬਿਆਂ ਵਿੱਚ ਛੁਪਾ ਕੇ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਆਸਟ੍ਰੇਲੀਆਈ ਫੈਡਰਲ ਪੁਲਿਸ ਦੀ ਸਹਾਇਤਾ ਨਾਲ ਕੀਤੀ ਗਈ, ਜਿਸ ਦੌਰਾਨ ਅੰਤਰਰਾਸ਼ਟਰੀ ਤਸਕਰੀ ਜਾਲ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਜ਼ਬਤੀ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹੈ ਅਤੇ ਇਸ ਨਾਲ ਇੱਕ ਵੱਡੇ ਗਿਰੋਹ ਦੀ ਕਾਰਵਾਈ ਨੂੰ ਝਟਕਾ ਲੱਗਿਆ ਹੈ। ਜਾਂਚ ਅਜੇ ਵੀ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨ-ਅਮਰੀਕਾ ਜੰਗ ’ਚ ਵੱਡੀ ਰਾਹਤ, ਟਰੰਪ ਨੇ ਈਰਾਨੀ ਊਰਜਾ ਟਿਕਾਣਿਆਂ ’ਤੇ ਹਮਲੇ 10 ਦਿਨਾਂ ਲਈ ਰੋਕੇ
NEXT STORY