ਬੀਜਿੰਗ (ਭਾਸ਼ਾ): ਚੀਨ ਦੇ ਹੀਲੋਂਗਜਿਆਂਗ ਸੂਬੇ ਵਿਚ ਕੋਲੇ ਦੀ ਖਾਨ ਵਿਚ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ। ਸਰਕਾਰੀ-ਸੰਚਾਲਿਤ ਚਾਈਨਾ ਸੈਂਟਰਲ ਟੈਲੀਵਿਜ਼ਨ ਨੇ ਇੱਕ ਰਿਪੋਰਟ ਵਿੱਚ ਕਿਹਾ ਕਿ ਇਹ ਹਾਦਸਾ ਹੇਂਗਸ਼ਾਨ ਜ਼ਿਲ੍ਹੇ ਵਿੱਚ ਕੁਨਯੁਆਨ ਕੋਲਾ ਖਾਨ ਵਿੱਚ ਬੁੱਧਵਾਰ ਦੁਪਹਿਰ ਨੂੰ ਵਾਪਰਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਮੰਦਭਾਗੀ ਖ਼ਬਰ, 22 ਸਾਲਾ ਭਾਰਤੀ ਵਿਦਿਆਰਥਣ ਦੀ ਕਾਰ ਹਾਦਸੇ 'ਚ ਮੌਤ
ਹਾਦਸੇ 'ਚ ਜ਼ਖਮੀ ਹੋਏ 13 ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਚੀਨ ਵਿੱਚ ਖਾਣਾਂ ਦੇ ਹਾਦਸੇ ਆਮ ਹਨ ਪਰ ਹਾਲ ਹੀ ਦੇ ਸਾਲਾਂ ਵਿੱਚ ਮੌਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਚੀਨ ਕੋਲੇ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਉਪਭੋਗਤਾ ਹੈ।
.
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਮਰੀਕਾ 'ਚ ਹੈਲੀਕਾਪਟਰ ਕਰੈਸ਼, ਪਾਇਲਟ ਅਤੇ ਫੋਟੋਗ੍ਰਾਫਰ ਦੀ ਮੌਤ
NEXT STORY