ਲਾਹੌਰ (ਏਜੰਸੀ)- ਪਾਕਿਸਤਾਨ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪੰਜਾਬ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਟੀਟੀਪੀ ਦੇ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਇੱਕ ਵੱਡੀ ਅੱਤਵਾਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਸ਼ਾਹ 'ਤੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ ਬੇਬੁਨਿਆਦ, ਲਾਈ ਫਟਕਾਰ
ਸੀ.ਟੀ.ਡੀ. ਨੇ ਕਿਹਾ ਕਿ ਉਸਨੇ ਪਿਛਲੇ ਕੁਝ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 140 ਅਪਰੇਸ਼ਨ ਚਲਾਏ, ਜਿਸ ਵਿਚ ਭੱਕੜ, ਸਰਗੋਧਾ, ਰਹੀਮ ਯਾਰ ਖਾਨ, ਫੈਸਲਾਬਾਦ, ਸ਼ੇਖਪੁਰਾ, ਨਨਕਾਣਾ ਸਾਹਿਬ ਅਤੇ ਝਾਂਗ ਤੋਂ 12 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪਿਛਲੇ ਹਫ਼ਤੇ ਸੀ.ਟੀ.ਡੀ. ਨੇ ਲਾਹੌਰ ਤੋਂ 300 ਕਿਲੋਮੀਟਰ ਦੂਰ ਮੀਆਂਵਾਲੀ ਜ਼ਿਲ੍ਹੇ ਵਿੱਚ ਟੀ.ਟੀ.ਪੀ. ਦੇ 10 ਸ਼ੱਕੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਅਮਰੀਕੀ ਪਾਬੰਦੀਆਂ 'ਤੇ ਬੋਲਿਆ ਵਿਦੇਸ਼ ਮੰਤਰਾਲਾ;ਭਾਰਤੀ ਕੰਪਨੀਆਂ ਨਹੀਂ ਕਰ ਰਹੀਆਂ ਕਾਨੂੰਨ ਦੀ ਉਲੰਘਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਨੇ ਕੇਮੀ ਬੈਡੇਨੋਚ ਨੂੰ ਚੁਣਿਆ ਆਪਣਾ ਨਵਾਂ ਨੇਤਾ
NEXT STORY