ਇਸਲਾਮਾਬਾਦ (ਏ. ਪੀ.)-ਪਾਕਿਸਤਾਨ ਦੇ ਯੋਜਨਾ ਮੰਤਰੀ ਨੇ ਕਿਹਾ ਹੈ ਕਿ ਸਰਕਾਰ 12 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰੇਗੀ। ਮੰਤਰੀ ਅਸਦ ਉਮਰ ਨੇ 12 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਮੰਗਲਵਾਰ ਕੀਤਾ। ਇਹ ਐਲਾਨ ਅਜਿਹੇ ਸਮੇਂ ਹੋਇਆ ਹੈ, ਜਦੋਂ ਦੇਸ਼ ਭਰ ’ਚ ਲਾਗ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ’ਚ ਕਮੀ ਆਈ ਹੈ। ਉਮਰ ਨੇ ਟਵੀਟ ਕੀਤਾ ਕਿ ਪਾਕਿਸਤਾਨ ਛੇਤੀ ਹੀ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰੇਗਾ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਕਦੋਂ ਸ਼ੁਰੂ ਹੋਵੇਗੀ।
ਨੌਜਵਾਨਾਂ ਅਤੇ ਬਾਲਗਾਂ ਨੂੰ ਇਸ ਵੇਲੇ ਪਾਕਿਸਤਾਨ ’ਚ ਟੀਕਾ ਲਗਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 1400 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮਹਾਮਾਰੀ ਕਾਰਨ 41 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਾਲ ਜੁਲਾਈ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਦੇਸ਼ ’ਚ ਇਕ ਦਿਨ ’ਚ ਲਾਗ ਦੇ 1500 ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ।
ਕਾਬੁਲ ਹਵਾਈ ਅੱਡਾ ਕੌਮਾਂਤਰੀ ਉਡਾਣਾਂ ਲਈ ਪੂਰੀ ਤਰ੍ਹਾਂ ਤਿਆਰ : ਤਾਲਿਬਾਨ
NEXT STORY