ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਪੁਲਸ ਨੇ ਵੀਰਵਾਰ ਨੂੰ ਸੰਸਦ ਦੇ ਮੈਦਾਨ ਵਿਚ ਵੈਕਸੀਨ ਨੂੰ ਲਾਜ਼ਮੀ ਕਰਨ ਦਾ ਵਿਰੋਧ ਕਰ ਰਹੇ 120 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ। ਵੇਲਿੰਗਟਨ ਜ਼ਿਲ੍ਹਾ ਨਾਇਕ ਸੁਪਰਡੈਂਟ ਕੋਰੀ ਪਾਰਨੇਲ ਨੇ ਇਹ ਜਾਣਕਾਰੀ ਦਿੱਤੀ ਹੈ। ਨਿਊਜ਼ੀਲੈਂਡ ਹੇਰਾਲਡ ਨੇ ਪਾਰਨੇਲ ਦੇ ਹਵਾਲੇ ਨਾਲ ਕਿਹਾ ਕਿ ਅੱਜ ਗ੍ਰਿਫ਼ਤਾਰ ਕੀਤੇ ਗਏ 120 ਲੋਕਾਂ ਦੇ ਮਾਮਲੇ ਵਿਚ ਵਿਰੋਧ ਪ੍ਰਦਰਸ਼ਨ ਅਤੇ ਅਪਰਾਧ ਦੇ ਦੋਸ਼ ਹਨ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਵੱਲੋਂ ਟਰੱਕ ਡਰਾਈਵਰਾਂ ਦੀ ਆਲੋਚਨਾ, ਕਿਹਾ- 'ਚੱਕਾਜਾਮ' ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਨਾਇਕ ਨੇ ਦੱਸਿਆ ਕਿ 2 ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ’ਤੇ ਪੇਪਰ ਸਪਰੇਅ ਨਾਲ ਹਮਲਾ ਹੋਇਆ ਅਤੇ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਨਿਊਜ਼ੀਲੈਂਡ ਨੂੰ ਘੇਰ ਲਿਆ। ਦਰਅਸਲ ਇਹ ਸਾਰੇ ਪ੍ਰਦਰਸ਼ਨਕਾਰੀ ਕੈਨੇਡਾ ਵਿਚ ਹੋ ਰਹੇ ਪ੍ਰਦਰਸ਼ਨਾਂ ਤੋਂਂ ਪ੍ਰੇਰਿਤ ਜਾਪਦੇ ਹਨ। ਲੋਕਾਂ ਨੇ ਟੀਕੇ ਅਤੇ ਕੋਰੋਨਾ ਪਾਬੰਦੀਆਂ ਨੂੰ ਲਾਗੂ ਕਰਨ ਦੇ ਵਿਰੋਧ ਵਿਚ ਸੰਸਦ ਭਵਨ ਨੇੜੇ ਟੈਂਟ ਲਗਾ ਕੇ ਸੜਕ ਜਾਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਰਨਾਟਕ ਹਿਜਾਬ ਵਿਵਾਦ ’ਚ ਪਾਕਿਸਤਾਨ ਦੀ ਐਂਟਰੀ, ਭਾਰਤੀ ਦੂਤਘਰ ਦੇ ਇੰਚਾਰਜ ਨੂੰ ਕੀਤਾ ਤਲਬ
ਜ਼ਿਕਰਯੋਗ ਹੈ ਕਿ ਹਜ਼ਾਰਾਂ ਟਰੱਕ ਡਰਾਈਵਰਾਂ ਅਤੇ ਕਿਸਾਨਾਂ ਸਮੇਤ ਭਾਰੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਕੈਨੇਡੀਅਨ ਰਾਜਧਾਨੀ ਓਟਾਵਾ ਵਿਚ ਜਨਵਰੀ ਦੇ ਮੱਧ ਤੋਂ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕਰਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ: ਪੁੱਤਰ ਦੀ ਲਾਲਸਾ ਰੱਖਣ ਵਾਲੀ ਗਰਭਵਤੀ ਔਰਤ ਦੇ ਸਿਰ ’ਚ ਤਾਂਤਰਿਕ ਨੇ ਠੋਕੀ ਕਿੱਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਨਿਊਜ਼ੀਲੈਂਡ 'ਚ ਸਾਹਮਣੇ ਆਏ ਕੋਰੋਨਾ ਦੇ 306 ਨਵੇਂ ਕੇਸ
NEXT STORY