ਅਬੁਜਾ (ਭਾਸ਼ਾ) - ਨਾਈਜੀਰੀਆ ’ਚ ਆਰਥਿਕ ਸੰਕਟ ਖ਼ਿਲਾਫ਼ ਵਿਆਪਕ ਪ੍ਰਦਰਸ਼ਨਾਂ ਦੌਰਾਨ ਘੱਟ ਤੋਂ ਘੱਟ 13 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ। ਇਕ ਮਨੁੱਖੀ ਅਧਿਕਾਰ ਸਮੂਹ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਈ ਸੂਬਿਆਂ ’ਚ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ ਹਨ, ਜਿਸ ਕਾਰਨ ਕਈ ਥਾਵਾਂ ’ਤੇ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਬੰਬ ਧਮਾਕੇ ’ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਦੇਸ਼ ਭਰ ’ਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ 'ਬਿੱਗ ਬੌਸ' 'ਚ ਧਮਾਕੇਦਾਰ ਐਂਟਰੀ, ਕਿਹਾ- ਸੁਫ਼ਨਾ ਹੋਇਆ ਸੱਚ
ਇਸ ਦਰਮਿਆਨ ਨਾਈਜੀਰੀਅਨ ਪੁਲਸ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਜਾਇਦਾਦਾਂ ਦੀ ਭੰਨ-ਤੋੜ ਕਰਨ ਅਤੇ ਲੁੱਟ-ਖੋਹ ਕਾਰਨ ਉੱਤਰੀ ਸੂਬਿਆਂ ਕਾਨੋ ਅਤੇ ਕਟਸੀਨਾ ’ਚ 300 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰਫਿਊ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪੁਲਸ ਅਧਿਕਾਰੀ ਦੀ ਵੀ ਮੌਤ ਹੋਈ ਹੈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਪ੍ਰਦਰਸ਼ਨਕਾਰੀ ਵਧ ਰਹੇ ਆਰਥਿਕ ਸੰਕਟ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹਿਜ਼ਬੁੱਲਾ ਨੇ ਹਵਾਈ ਹਮਲੇ ਦੇ ਜਵਾਬ ’ਚ ਕੀਤੇ ਇਜ਼ਰਾਈਲ ’ਤੇ ਰਾਕੇਟ ਹਮਲੇ
NEXT STORY