ਮੈਡ੍ਰਿਡ (ਭਾਸ਼ਾ)- ਸਪੇਨ ਦੇ ਦੱਖਣ-ਪੂਰਬੀ ਸ਼ਹਿਰ ਮਰਸੀਆ ਦੇ ਇੱਕ ਨਾਈਟ ਕਲੱਬ ਵਿੱਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਮੈਕਸੀਕੋ ਸਰਹੱਦ 'ਤੇ 27 ਲੋਕਾਂ ਲਿਜਾ ਰਿਹਾ ਟਰੱਕ ਪਲਟਿਆ, 10 ਪ੍ਰਵਾਸੀਆਂ ਦੀ ਮੌਤ
ਸਪੇਨ ਦੀ ਸਰਕਾਰੀ ਸਮਾਚਾਰ ਏਜੰਸੀ 'ਈ.ਐੱਫ.ਈ' ਮੁਤਾਬਕ ਅੱਗ ਥੀਏਟਰ ਨਾਈਟ ਕਲੱਬ 'ਚ ਸਵੇਰੇ 6 ਵਜੇ ਦੇ ਕਰੀਬ ਲੱਗੀ ਅਤੇ ਤੇਜ਼ੀ ਨਾਲ ਪੂਰੇ ਇਲਾਕੇ 'ਚ ਫੈਲ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਰਸੀਆ ਦੀ ਫਾਇਰ ਸਰਵਿਸ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਫਾਇਰਫਾਈਟਰਜ਼ ਨਾਈਟ ਕਲੱਬ ਦੇ ਅੰਦਰ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਸ ਅਤੇ ਐਮਰਜੈਂਸੀ ਸੇਵਾਵਾਂ ਲਾਸ਼ਾਂ ਦੀ ਭਾਲ ਅਤੇ ਪਛਾਣ ਕਰ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਨਗਰ ਕੌਂਸਲ ਨੇ 3 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪਾਵਰਕਾਮ 2 ਮਹੀਨਿਆਂ ’ਚ ਕਰੇਗਾ 2500 ਤੋਂ ਵਧੇਰੇ ਨੌਜਵਾਨਾਂ ਦੀ ਭਰਤੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਲਨ ਮਸਕ ਨੇ ਟਰੂਡੋ ਦੀ ਕੀਤੀ ਆਲੋਚਨਾ, ਕਿਹਾ-ਬੋਲਣ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ 'ਸ਼ਰਮਨਾਕ'
NEXT STORY