ਗੁਰਦਾਸਪੁਰ (ਵਿਨੋਦ) : ਪਾਕਿਸਤਾਨ 'ਚ ਹਿੰਦੂ ਪਰਿਵਾਰ ਦੀ 13 ਸਾਲਾ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਮਾਂ ਸਿਰਫ ਇਕ ਗੱਲ ਲਈ ਰੋ ਰਹੀ ਹੈ ਕਿ ਉਸ ਦੀ ਧੀ ਨੂੰ ਵਾਪਸ ਕਰ ਦਿੱਤਾ ਜਾਵੇ, ਉਹ ਅਜੇ ਬਹੁਤ ਛੋਟੀ ਹੈ ਅਤੇ ਸਾਨੂੰ ਡਰ ਹੈ ਕਿ ਲੜਕੀ ਨੂੰ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਜਾਵੇਗਾ ਅਤੇ ਉਸ ਦਾ ਵਿਆਹ ਕਿਸੇ ਵੱਡੀ ਉਮਰ ਦੇ ਮੁਸਲਮਾਨ ਨਾਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਬਹਿਰੀਨ 'ਚ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
ਪੀੜਤ ਮਾਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਉਸ ਦੀ ਲੜਕੀ ਨੂੰ ਅਗਵਾ ਕਰ ਲਿਆ ਗਿਆ ਸੀ। ਉਹ ਕਿਸੇ ਦੇ ਘਰ ਕੰਮ ਕਰ ਰਹੀ ਸੀ ਅਤੇ ਜਦੋਂ ਉਹ ਘਰ ਪਰਤ ਰਹੀ ਸੀ ਤਾਂ ਰਸਤੇ ਵਿੱਚ ਉਸ ਨੂੰ ਅਗਵਾ ਕਰ ਲਿਆ ਗਿਆ। ਉਸ ਨੇ ਦੋਸ਼ ਲਾਇਆ ਕਿ ਬੀਤੀ ਸ਼ਾਮ ਹੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਅਕਤੂਬਰ ਮਹੀਨੇ ’ਚ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੀ ਇਹ ਚੌਥੀ ਘਟਨਾ ਹੈ। ਹਿੰਦੂ ਪਰਿਵਾਰ ਇਲਜ਼ਾਮ ਲਗਾ ਰਹੇ ਹਨ ਕਿ ਅਸੀਂ ਹੁਣ ਪਾਕਿਸਤਾਨ ਵਿੱਚ ਸੁਰੱਖਿਅਤ ਨਹੀਂ ਹਾਂ। ਧੀਆਂ ਨੂੰ ਘਰੋਂ ਬਾਹਰ ਭੇਜਣ ਦਾ ਡਰ ਬਣਿਆ ਰਹਿੰਦਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੰਗਲਾਦੇਸ਼ ’ਚ ਹਸੀਨਾ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੀ ਵਿਰੋਧੀ ਧਿਰ ਖਾਲਿਦਾ ਦੀ ਪਾਰਟੀ, ਪੁਲਸ ਮੁਲਾਜ਼ਮਾਂ ਨੂੰ ਕੁੱਟਿਆ
NEXT STORY