ਸਿਓਲ (ਵਾਰਤਾ)- ਦੱਖਣੀ ਕੋਰੀਆ ਵਿਚ ਵੀਰਵਾਰ ਤੜਕੇ ਕਈ ਵਾਹਨਾਂ ਦੀ ਟੱਕਰ ਵਿਚ ਕਰੀਬ 14 ਲੋਕ ਜ਼ਖ਼ਮੀ ਹੋ ਗਏ। ਯੋਨਹਾਪ ਸਮਾਚਾਰ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਰਾਜਧਾਨੀ ਸਿਓਲ ਤੋਂ ਲਗਭਗ 110 ਕਿਲੋਮੀਟਰ ਦੱਖਣ ਵਿਚ ਸੇਜੋਂਗ ਵਿਚ ਇਕ ਪੁਲ 'ਤੇ ਸਥਾਨਕ ਸਮੇਂ ਮੁਤਾਬਕ ਅੱਜ ਤੜਕੇ ਕਰੀਬ 5:00 ਵਜੇ ਇਕ ਦੇ ਬਾਅਦ ਇਕ ਕਰੀਬ 30 ਵਾਹਨ ਟਕਰਾ ਗਏ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਘਰ 'ਚ ਅੱਗ ਲੱਗਣ ਕਾਰਨ 4 ਬੱਚਿਆਂ ਦੀ ਦਰਦਨਾਕ ਮੌਤ
ਇਸ ਵਿਚ 9 ਲੋਕਾਂ ਨੂੰ ਮਾਮੂਲੀ ਸੱਟਾਂ ਲੱਗਣ 'ਤੇ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਚਸ਼ਮਦੀਦਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੁਲਾਂ 'ਤੇ ਕਾਲੀ ਬਰਫ਼ ਜਾਂ ਸੜਕਾਂ 'ਤੇ ਬਰਫ਼ ਦੀ ਇਕ ਪਤਲੀ ਪਰਤ ਪਾਈ ਗਈ, ਜਿਸ ਨਾਲ ਲੋਕਾਂ ਦਾ ਚੱਲਣਾ ਮੁਸ਼ਕਲ ਹੋ ਗਿਆ। ਪੁਲਸ ਹਾਦਸਿਆਂ ਦੇ ਕਾਰਨਾਂ ਦਾ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: UK ਦਾ ਵੱਡਾ ਐਲਾਨ, ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਦੇਵੇਗਾ ਵੀਜ਼ਾ ਮੁਕਤ ਐਂਟਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ: ਮਸਜਿਦ ਦੇ ਬਾਹਰ ਇਮਾਮ ਦਾ ਗੋਲੀਆਂ ਮਾਰ ਕੇ ਕਤਲ
NEXT STORY