ਦੀਰ ਅਲ-ਬਲਾਹ (ਏਜੰਸੀ)- ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੇ ਗਏ 2 ਹਮਲਿਆਂ ਵਿੱਚ 2 ਬੱਚਿਆਂ ਅਤੇ 1 ਔਰਤ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਫਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਜਿਨ੍ਹਾਂ ਇਲਾਕਿਆਂ 'ਚ ਇਹ ਹਮਲੇ ਕੀਤੇ ਗਏ, ਉਨ੍ਹਾਂ 'ਚੋਂ ਜ਼ਿਆਦਾਤਰ ਇਜ਼ਰਾਈਲ ਵੱਲੋਂ ਐਲਾਨੇ ਗਏ ਮਾਨਵਤਾਵਾਦੀ ਜ਼ੋਨ ਹਨ। ਜ਼ਖਮੀਆਂ ਨੂੰ ਨਸੇਰ ਹਸਪਤਾਲ ਅਤੇ ਅਲ-ਅਵਦਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਬਾਰ 'ਚ ਦਾਖ਼ਲ ਹੋਏ ਹਥਿਆਰਬੰਦ ਵਿਅਕਤੀ, 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ
ਅਧਿਕਾਰੀਆਂ ਮੁਤਾਬਕ ਸੋਮਵਾਰ ਦੇਰ ਰਾਤ, ਖਾਨ ਯੂਨਿਸ ਸ਼ਹਿਰ ਦੇ ਪੱਛਮ ਵਿੱਚ ਮੁਵਾਸੀ ਮਾਨਵਤਾਵਾਦੀ ਖੇਤਰ ਵਿੱਚ ਇੱਕ ਰੈਸਟੋਰੈਂਟ 'ਤੇ ਹੋਏ ਹਮਲੇ ਵਿੱਚ 2 ਬੱਚਿਆਂ ਸਮੇਤ ਘੱਟੋ-ਘੱਟ 11 ਲੋਕ ਮਾਰੇ ਗਏ। ਅਲ-ਅਵਦਾ ਹਸਪਤਾਲ ਦੇ ਅਨੁਸਾਰ, ਮੱਧ ਗਾਜ਼ਾ ਦੇ ਸ਼ਹਿਰੀ ਨੁਸਰਤ ਸ਼ਰਨਾਰਥੀ ਕੈਂਪ ਦੇ ਇੱਕ ਘਰ 'ਤੇ ਮੰਗਲਵਾਰ ਸਵੇਰੇ ਹਮਲਾ ਕੀਤਾ ਗਿਆ, ਜਿਸ ਵਿੱਚ ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਹਸਪਤਾਲ ਮੁਤਾਬਕ ਹਮਲੇ 'ਚ 11 ਹੋਰ ਲੋਕ ਵੀ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: 25,000 ਫੁੱਟ ਦੀ ਉਚਾਈ 'ਤੇ ਜਹਾਜ਼ ਦੇ ਇੰਜਣ 'ਚ ਲੱਗੀ ਅੱਗ, ਘਬਰਾਏ ਯਾਤਰੀ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰ 'ਚ ਦਾਖ਼ਲ ਹੋਏ ਹਥਿਆਰਬੰਦ ਵਿਅਕਤੀ, 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ
NEXT STORY