ਵੈਨਕੂਵਰ, (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਨੌਰਥ ਵੈਨਕੂਵਰ ਆਈਲੈਂਡ ਖੇਤਰ ਵਿੱਚ ਸਥਿਤ ਨੌਰਥ ਆਈਲੈਂਡ ਕਾਲਜ ਵੱਲੋਂ 15 ਸਿੱਖਿਅਕ ਕੋਰਸ ਮੁਅੱਤਲ ਕਰਨ ਦੇ ਫੈਸਲੇ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਥਾਨਕ ਲੋਕਾਂ 'ਚ ਚਿੰਤਾ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਇਲਾਕੇ ਦੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ‘ਤੇ ਨਕਾਰਾਤਮਕ ਅਸਰ ਪਵੇਗਾ।
ਦੂਸਰੇ ਪਾਸੇ ਕਾਲਜ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਹੈ ਕਿ ਵਿੱਤੀ ਘਾਟੇ ਅਤੇ ਦਾਖਲਿਆਂ ਵਿੱਚ ਕਮੀ ਕਾਰਨ ਉਹਨਾਂ ਨੂੰ ਮਜਬੂਰੀ ਵੱਸ ਇਹ ਕਦਮ ਚੁੱਕਣਾ ਪਿਆ ਹੈ। ਹਾਲਾਂਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮੰਨਣਾ ਹੈ ਕਿ ਇਸ ਨਾਲ ਭਵਿੱਖ ਵਿੱਚ ਨੌਜਵਾਨਾਂ ਲਈ ਉੱਚ ਸਿੱਖਿਆ ਪ੍ਰਾਪਤ ਕਰਨਾ ਔਖਾ ਹੋ ਜਾਵੇਗਾ।
ਕਈ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਵਿੱਖ ਦੀ ਯੋਜਨਾ ਇਨ੍ਹਾਂ ਕੋਰਸਾਂ ‘ਤੇ ਆਧਾਰਿਤ ਕੀਤੀ ਸੀ ਅਤੇ ਹੁਣ ਉਹ ਇੱਕ ਤਰ੍ਹਾਂ ਦੇ ਭੰਬਲਭੂਸੇ ਵਿੱਚ ਫਸ ਗਏ ਹਨ। ਸਥਾਨਕ ਭਾਈਚਾਰੇ ਦੇ ਆਗੂਆਂ ਨੇ ਵੀ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਅਤੇ ਕਾਲਜ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਇਸ ਫੈਸਲੇ ‘ਤੇ ਦੁਬਾਰਾ ਵਿਚਾਰ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ ਲਿਆਂਦਾ ਕਾਨੂੰਨ
NEXT STORY