ਨਾਨਜਿੰਗ (ਵਾਰਤਾ) - ਪੂਰਬੀ ਚੀਨ ਦੇ ਜਿਆਂਗਸੂ ਸੂਬੇ ਦੀ ਰਾਜਧਾਨੀ ਨਾਨਜਿੰਗ ਵਿਚ ਸ਼ੁੱਕਰਵਾਰ ਸਵੇਰੇ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 44 ਹੋਰ ਲੋਕ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਸਵੇਰੇ ਕਰੀਬ 4:39 ਵਜੇ ਸਥਾਨਕ ਫਾਇਰ ਵਿਭਾਗ ਨੂੰ ਯੁਹੂਤਾਈ ਜ਼ਿਲ੍ਹੇ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਬਚਾਅ ਕਰਮਚਾਰੀਆਂ ਨੇ ਸਵੇਰੇ ਕਰੀਬ 6 ਵਜੇ ਅੱਗ ਬੁਝਾਈ ਅਤੇ ਦੁਪਹਿਰ 2 ਵਜੇ ਦੇ ਕਰੀਬ ਘਟਨਾ ਸਥਾਨ 'ਤੇ ਖੋਜ ਅਤੇ ਬਚਾਅ ਕਾਰਜ ਸਮਾਪਤ ਹੋ ਗਿਆ। ਜ਼ਖ਼ਮੀ ਹੋਏ 44 ਲੋਕਾਂ ਦਾ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: Jaahnavi Kandula Death Case: ਦੋਸ਼ੀ ਪੁਲਸ ਮੁਲਾਜ਼ਮ 'ਤੇ ਨਹੀਂ ਚੱਲੇਗਾ ਮੁਕੱਦਮਾ, ਭਾਰਤ ਨੇ ਜਤਾਈ ਨਾਰਾਜ਼ਗੀ
ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਲੱਗੀ, ਜਿੱਥੇ ਬਿਜਲੀ ਦਾ ਸਾਮਾਨ ਰੱਖਿਆ ਹੋਇਆ ਸੀ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਚੀਨ ਵਿਚ ਕਰੀਬ ਇਕ ਮਹੀਨੇ ਵਿਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। 24 ਜਨਵਰੀ ਨੂੰ ਪੂਰਬੀ ਚੀਨ ਦੇ ਜਿਆਂਗਸੀ ਸੂਬੇ ਦੇ ਸ਼ਿਨਯੂ ਸ਼ਹਿਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ 39 ਲੋਕਾਂ ਦੀ ਮੌਤ ਹੋ ਗਈ ਸੀ ਅਤੇ 9 ਹੋਰ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ: ਆਸਟ੍ਰੇਲੀਆ ਨੇ ਯੂਕ੍ਰੇਨ ਦੇ ਸਮਰਥਨ 'ਚ ਦਰਜਨਾਂ ਰੂਸੀ ਨਾਗਰਿਕਾਂ ਤੇ ਸੰਸਥਾਵਾਂ 'ਤੇ ਲਗਾਈਆਂ ਪਾਬੰਦੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ 'ਚ 2 ਮਾਰਚ ਤੱਕ ਨਵੀਂ ਸਰਕਾਰ ਦੇ ਗਠਨ ਦੀ ਸੰਭਾਵਨਾ
NEXT STORY