ਮਾਸਕੋ (ਭਾਸ਼ਾ) : ਰੂਸ ਦੇ ਸ਼ਹਿਰ ਕੋਸਟ੍ਰੋਮਾ ‘ਚ ਇਕ ਕੈਫੇ ‘ਚ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਕੈਫੇ 'ਚ ਅੱਜ ਸਵੇਰੇ ਝਗੜੇ ਦੌਰਾਨ ਕਿਸੇ ਨੇ ਫਲੇਅਰ ਗਨ ਦੀ ਵਰਤੋਂ ਕੀਤੀ, ਜਿਸ ਕਾਰਨ ਅੱਗ ਲੱਗ ਗਈ। ਬਚਾਅ ਕਰਮਚਾਰੀਆਂ ਨੇ 250 ਲੋਕਾਂ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ: ਅਮਰੀਕਾ 'ਚ ਇਤਿਹਾਸ ਰਚਣਗੇ 5 ਭਾਰਤੀ, ਪ੍ਰਤੀਨਿਧੀ ਸਭਾ ਲਈ ਹੋਣ ਵਾਲੀਆਂ ਚੋਣਾਂ 'ਚ ਜਿੱਤ ਲਗਭਗ ਤੈਅ
ਕੋਸਟ੍ਰੋਮਾ ਉੱਤਰੀ ਮਾਸਕੋ ਤੋਂ ਲਗਭਗ 340 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਦੌਰਾਨ ਕੈਫੇ ਦੀ ਛੱਤ ਡਿੱਗ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਸ ਫਲੇਅਰ ਗਨ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਇਮਰਾਨ 'ਤੇ ਜਾਨਲੇਵਾ ਹਮਲੇ ਤੋਂ ਬਾਅਦ ਇਸਲਾਮਾਬਾਦ 'ਚ ਲਗਾਇਆ ਗਿਆ ਲਾਕਡਾਊਨ
ਉੱਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣ ਨੂੰ ਲੈ ਕੇ ਚੀਨ ਅਤੇ ਰੂਸ ਨਾਲ ਭਿੜਿਆ ਅਮਰੀਕਾ
NEXT STORY