ਕਾਹਿਰਾ (ਯੂ. ਐੱਨ. ਆਈ.): ਮਿਸਰ ਦੀ ਰਾਜਧਾਨੀ ਦੇ ਉੱਤਰ ਵਿਚ ਅਮਰੇਆ ਸ਼ਹਿਰ ਨੇੜੇ ਕਾਹਿਰਾ-ਅਲੈਗਜ਼ੈਂਡਰੀਆ ਰੇਗਿਸਤਾਨ ਮਾਰਗ 'ਤੇ ਮੰਗਲਵਾਰ ਨੂੰ ਕਈ ਵਾਹਨਾਂ ਦੀ ਟੱਕਰ ਹੋ ਗਈ। ਇਸ ਟੱਕਰ ਵਿਚ 15 ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਸਰਕਾਰੀ ਸਮਾਚਾਰ ਏਜੰਸੀ ਐੱਮ.ਈ.ਐੱਨ.ਏ.ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਲਾਪਰਵਾਹੀ : ਆਸਮਾਨ 'ਚ ਉੱਡਦੇ ਜਹਾਜ਼ ਦਾ 'ਦਰਵਾਜ਼ਾ' ਟੁੱਟ ਕੇ ਡਿੱਗਿਆ ਹੇਠਾਂ
ਸੁਰੱਖਿਆ ਬਲ ਅਤੇ ਐਂਬੂਲੈਂਸ ਤੁਰੰਤ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈਆਂ। ਮੇਨਾ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਟਰੈਫਿਕ ਅਧਿਕਾਰੀ ਆਵਾਜਾਈ ਬਹਾਲ ਕਰਨ ਲਈ ਕੰਮ ਕਰ ਰਹੇ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਿਸਰ ਵਿੱਚ ਹਰ ਸਾਲ ਤੇਜ਼ ਰਫ਼ਤਾਰ, ਸੜਕਾਂ ਦੀ ਮਾੜੀ ਸਾਂਭ-ਸੰਭਾਲ, ਅਤੇ ਟ੍ਰੈਫਿਕ ਕਾਨੂੰਨਾਂ ਦੀ ਢਿੱਲ-ਮੱਠ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਵਿੱਚ ਹਜ਼ਾਰਾਂ ਜਾਨਾਂ ਜਾਂਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਚੀਨ ਦੀਆਂ ਕੁੜੀਆਂ ਵਿਆਹ ਤੋਂ ਕਰ ਰਹੀਆਂ ਕਿਨਾਰਾ, 'ਆਰਟੀਫਿਸ਼ੀਅਲ ਬੁਆਏਫ੍ਰੈਂਡ' ਨਾਲ ਨੇ ਜ਼ਿਆਦਾ ਖੁਸ਼
NEXT STORY