ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਤੜਕੇ ਅੱਤਵਾਦੀਆਂ ਵੱਲੋਂ ਸੁਰੱਖਿਆ ਜਾਂਚ ਚੌਕੀ 'ਤੇ ਕੀਤੇ ਹਮਲੇ 'ਚ 16 ਫੌਜੀਆਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਵਜ਼ੀਰਸਤਾਨ ਜ਼ਿਲ੍ਹੇ ਦੇ ਮਾਕੇਨ 'ਚ ਲਿਟਾ ਸਾਰ ਚੌਂਕੀ 'ਤੇ ਹਮਲਾ ਕੀਤਾ।
ਇਹ ਵੀ ਪੜ੍ਹੋ: ਟਰੂਡੋ ਨੂੰ ਸਤਾਉਣ ਲੱਗਾ ਕੁਰਸੀ ਜਾਣ ਦਾ ਡਰ, ਕੈਬਨਿਟ 'ਚ ਕੀਤਾ ਵੱਡਾ ਫੇਰਬਦਲ
ਇਹ ਮਹੀਨਿਆਂ 'ਚ ਸੁਰੱਖਿਆ ਬਲਾਂ 'ਤੇ ਹੋਏ ਸਭ ਤੋਂ ਵੱਡੇ ਹਮਲਿਆਂ 'ਚੋਂ ਇਕ ਹੈ। ਇਹ ਹਮਲਾ ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਉਸੇ ਜ਼ਿਲ੍ਹੇ ਦੇ ਸਰਰੋਘਾ ਖੇਤਰ ਵਿੱਚ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 2 ਅੱਤਵਾਦੀਆਂ ਨੂੰ ਮਾਰਨ ਦੇ ਕੁਝ ਦਿਨ ਬਾਅਦ ਹੋਇਆ ਹੈ।
ਇਹ ਵੀ ਪੜ੍ਹੋ: ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ ਮਲੇਰੀਆ ਦੇ ਮਾਮਲਿਆਂ 'ਚ ਮਹੱਤਵਪੂਰਨ ਗਿਰਾਵਟ; WHO ਨੇ ਕੀਤੀ ਸ਼ਲਾਘਾ
NEXT STORY