ਅਬੁਜਾ (ਭਾਸ਼ਾ)- ਦੱਖਣੀ ਨਾਈਜੀਰੀਆ ’ਚ ਦੋ ਭਾਈਚਾਰਿਆਂ ਵਿਚਾਲੇ ਝੜਪ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਲਈ ਪਹੁੰਚੇ 4 ਅਧਿਕਾਰੀਆਂ ਸਮੇਤ 16 ਫੌਜੀਆਂ ਦੀ ਮੌਤ ਹੋ ਗਈ। ਰੱਖਿਆ ਹੈੱਡਕੁਆਰਟਰ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਤੁਕੁਰ ਗੁਸੌ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਹ ਹਮਲਾ ਬੋਮਾੜੀ ਇਲਾਕੇ ’ਚ ਉਸ ਸਮੇਂ ਹੋਇਆ, ਜਦੋਂ ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ ਫੌਜੀਆਂ ਨੂੰ ਭਾਈਚਾਰੇ ਦੇ ਕੁਝ ਨੌਜਵਾਨਾਂ ਨੇ ਘੇਰ ਲਿਆ ਅਤੇ ਮਾਰ ਦਿੱਤਾ।
ਇਹ ਵੀ ਪੜ੍ਹੋ: ਗਾਜ਼ਾ 'ਚ ਜੰਗ ਰੋਕਣ ਦਾ ਦਬਾਅ; PM ਨੇਤਨਯਾਹੂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਪੁੱਛਿਆ- ਕੀ ਤੁਸੀਂ 7 ਅਕਤੂਬਰ ਭੁੱਲ ਗਏ?
ਇਸ ਹਮਲੇ ’ਚ ਕਮਾਂਡਿੰਗ ਅਫਸਰ, 2 ਮੇਜਰ, ਇਕ ਕਪਤਾਨ ਅਤੇ 12 ਫੌਜੀਆਂ ਦੀ ਮੌਤ ਹੋ ਗਈ। ਇਸ ਮਾਮਲੇ ’ਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਫੌਜ ਇਸ ਦੀ ਜਾਂਚ ਕਰ ਰਹੀ ਹੈ। ਇਹ ਝੜਪ ਓਕੁਆਮਾ ਅਤੇ ਓਕੋਲੋਬਾ ਭਾਈਚਾਰਿਆਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਦੇ ਨਤੀਜੇ ਵਜੋਂ ਹੋਈ।
ਇਹ ਵੀ ਪੜ੍ਹੋ: ਭਾਰਤ 'ਚ EVM 'ਤੇ ਵਿਵਾਦ; ਇਮਰਾਨ ਬੋਲੇ- ਜੇ ਪਾਕਿ 'ਚ ਇਹ ਮਸ਼ੀਨਾਂ ਹੁੰਦੀਆਂ ਤਾਂ ਚੋਣਾਂ 'ਚ ਧਾਂਦਲੀ ਨਾ ਹੁੰਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਮਰੀਅਮ ਨੇ ਕੋਟ ਲਖਪਤ ਜੇਲ੍ਹ ਦਾ ਕੀਤਾ ਦੌਰਾ, ਕਿਹਾ- ਨਵਾਜ਼ ਸ਼ਰੀਫ 'ਕਿੰਗਮੇਕਰ' ਹਨ ਤੇ...
NEXT STORY