ਟੋਰਾਂਟੋ— ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਅਣਪਛਾਤੇ ਬੰਦੂਕਧਾਰੀ ਵਲੋਂ ਕੀਤੀ ਗਈ ਗੋਲੀਬਾਰੀ 'ਚ ਇਕ 16 ਸਾਲਾ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਨੇ ਪੁਲਸ ਇੰਸਪੈਕਟਰ ਜਿਮ ਗੋਟੇਲ ਦੇ ਹਵਾਲੇ ਤੋਂ ਦੱਸਿਆ ਕਿ ਸਾਡੀ ਜਾਂਚ ਚੱਲ ਰਹੀ ਹੈ। ਸਾਡਾ ਮੰਨਣਾ ਹੈ ਕਿ ਘਟਨਾ ਸਮੇਂ ਚਾਰ ਲੋਕ ਵਾਹਨ ਰਾਹੀਂ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਇਕ ਸ਼ੱਕੀ ਹਮਲਾਵਰ ਨੇ ਉਨ੍ਹਾਂ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਪੁਲਸ ਨੇ ਦੱਸਿਆ ਕਿ ਟੋਰਾਂਟੋ 'ਚ ਵੀਰਵਾਰ ਦੀ ਰਾਤ ਸਥਾਨਕ ਸਮੇਂ ਮੁਤਾਬਕ 10.30 ਵਜੇ ਇਹ ਘਟਨਾ ਵਾਪਰੀ। ਜ਼ਖਮੀ ਨੌਜਵਾਨ ਨੂੰ ਹਸਪਤਾਲ ਲੈ ਜਾਇਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਜ਼ਰੂਰ ਉਨ੍ਹਾਂ ਨੂੰ ਦੱਸਣ।
ਕੈਨੇਡਾ ਵਿਖੇ ਸੜਕ ਹਾਦਸੇ 'ਚ ਬਰਨਾਲਾ ਦੇ ਨੌਜਵਾਨ ਦੀ ਮੌਤ
NEXT STORY