ਰੀਓ ਡੀ ਜਨੇਰੀਓ- ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਦੇ 44,571 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਇੱਥੇ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 17,13,160 ਪੁੱਜ ਗਈ ਹੈ।
ਸਿਹਤ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਕੋਰੋਨਾ ਨਾਲ 1,223 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 67,964 ਪੁੱਜ ਗਈ ਹੈ।
ਮੰਤਰਾਲੇ ਮੁਤਾਬਕ ਹੁਣ ਤਕ 10,20,901 ਮਰੀਜ਼ ਸਿਹਤਯਾਬ ਹੋਏ ਹਨ। ਬ੍ਰਾਜ਼ੀਲ ਅਮਰੀਕਾ ਦੇ ਬਾਅਦ ਦੁਨੀਆ ਦਾ ਦੂਜਾ ਅਜਿਹਾ ਦੇਸ਼ ਹੈ, ਜਿੱਥੇ ਕੋਰੋਨਾ ਪੀੜਤਾਂ ਦੇ ਮਾਮਲੇ ਸਭ ਤੋਂ ਵੱਧ ਆਏ ਹਨ। ਵਿਸ਼ਵ ਸਿਹਤ ਸੰਗਠਨ ਨੇ 11 ਮਾਰਚ ਨੂੰ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕੀਤਾ ਸੀ।
ਅਮਰੀਕਾ-ਰੂਸ ਕੋਰੋਨਾ ਦੇ ਇਲਾਜ 'ਤੇ ਇਕੱਠੇ ਕੰਮ ਕਰ ਸਕਦੇ ਹਨ
NEXT STORY