ਕੋਲੰਬੋ (ਏਜੰਸੀ)- ਸ੍ਰੀਲੰਕਾ ਵਿਚ ਗੰਭੀਰ ਸਿਆਸੀ ਅਸਥਿਰਤਾ ਅਤੇ ਆਰਥਿਕ ਸੰਕਟ ਦੇ ਮੌਜੂਦਾ ਹਾਲਾਤ ਵਿਚ ਸੋਮਵਾਰ ਨੂੰ 17 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਰਾਸ਼ਟਰਪਤੀ ਦੇ ਮੀਡੀਆ ਵਿੰਗ ਵੱਲੋਂ ਜਾਰੀ ਬਿਆਨ ਅਨੁਸਾਰ, ਨਵੇਂ ਸੰਸਦ ਮੈਂਬਰਾਂ ਵਿਚ ਕੰਚਨਾ ਵਿਜੇਸੇਕੇਰਾ ਨੂੰ ਊਰਜਾ, ਨਾਲਕਾ ਗੋਦਾਹੇਵਾ ਨੂੰ ਲੋਕ ਸੰਪਰਕ, ਚੰਨਾ ਜੈਸੁਮਨਾ ਨੂੰ ਸਿਹਤ, ਪ੍ਰਮਿਤਾ ਟੇਨਾਕੂਨ ਨੂੰ ਬੰਦਰਗਾਹ ਅਤੇ ਸ਼ਿਪਿੰਗ ਪ੍ਰਸੰਨਾ ਰਣਤੁੰਗਾ ਨੂੰ ਜਨਤਕ ਸੁਰੱਖਿਆ ਅਤੇ ਸੈਰ-ਸਪਾਟਾ ਮੰਤਰੀ ਵਜੋਂ ਸਹੁੰ ਚੁੱਕੀ। ਬਿਆਨ ਮੁਤਾਬਕ ਇਸ ਮਹੀਨੇ ਦੇ ਸ਼ੁਰੂ ਵਿੱਚ ਵਿੱਤ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਅਲੀ ਸਾਬਰੀ ਇਸ ਮੰਤਰੀ ਅਹੁਦੇ 'ਤੇ ਬਣੇ ਰਹਿਣਗੇ।
ਜ਼ਿਕਰਯੋਗ ਹੈ ਕਿ ਦੇਸ਼ 'ਚ ਗੰਭੀਰ ਆਰਥਿਕ ਸੰਕਟ ਅਤੇ ਸਿਆਸੀ ਅਸਥਿਰਤਾ ਵਿਚਾਲੇ ਸਾਬਕਾ ਮੰਤਰੀਆਂ ਦੇ ਅਸਤੀਫੇ ਤੋਂ ਬਾਅਦ ਨਵੀਂ ਕੈਬਨਿਟ ਦੀ ਨਿਯੁਕਤੀ ਕੀਤੀ ਗਈ ਹੈ। ਮੌਜੂਦਾ ਸਰਕਾਰ ਤੋਂ ਸੱਤਾ ਛੱਡਣ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿਚ ਜਨਤਕ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਮੌਜੂਦਾ ਸੱਤਾਧਾਰੀ ਪਾਰਟੀ ਦੇ ਨੌਜਵਾਨ ਅਤੇ ਨਵੇਂ ਸੰਸਦ ਮੈਂਬਰਾਂ ਨੂੰ ਸਰਕਾਰ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।
ਨਵਾਜ਼ ਸ਼ਰੀਫ ਨੂੰ ਝਟਕਾ, IHC ਨੇ ਡਿਪਲੋਮੈਟਿਕ ਪਾਸਪੋਰਟ ਜਾਰੀ ਕਰਨ ਦੀ ਪਟੀਸ਼ਨ ਕੀਤੀ ਖਾਰਜ
NEXT STORY