ਜੋਹਾਨਸਬਰਗ- ਦੱਖਣੀ ਅਫਰੀਕਾ ਦੇ ਇਕ ਪੇਂਡੂ ਸ਼ਹਿਰ 'ਚ ਗੋਲੀਬਾਰੀ ਦੀਆਂ ਦੋ ਘਟਨਾਵਾਂ 'ਚ 17 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਪੁਲਸ ਦੇ ਬੁਲਾਰੇ ਬ੍ਰਿਗੇਡੀਅਰ ਅਥਲੇਂਡਾ ਮੈਥੇ ਨੇ ਇਕ ਬਿਆਨ ’ਚ ਕਿਹਾ ਕਿ ਸ਼ੱਕੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪੀੜਤਾਂ ’ਚ 15 ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਕ ਹੋਰ ਵਿਅਕਤੀ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਹੈ। ਗੋਲੀਬਾਰੀ ਦੀ ਇਹ ਘਟਨਾ ਦੱਖਣੀ ਅਫਰੀਕਾ ਦੇ ਪੂਰਬੀ ਕੇਪ ਸੂਬੇ ਦੇ ਲੁਸਿਕੀਸਕੀ ਕਸਬੇ 'ਚ ਸ਼ੁੱਕਰਵਾਰ ਰਾਤ ਨੂੰ ਵਾਪਰੀ। ਪੁਲਸ ਵੱਲੋਂ ਜਾਰੀ ਵੀਡੀਓ ਤੋਂ ਪਤਾ ਚੱਲਦਾ ਹੈ ਕਿ ਗੋਲੀਬਾਰੀ ਇਕੋ ਇਲਾਕੇ ’ਚ ਦੋ ਘਰਾਂ ’ਚ ਹੋਈ। ਪੁਲਸ ਨੇ ਦੱਸਿਆ ਕਿ ਇਕ ਘਰ ਵਿਚ 12 ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਘਰ ਵਿਚ ਤਿੰਨ ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਡੁੱਬਣ ਕੰਢੇ ਆਇਆ ਦੁਨੀਆ ਦਾ ਸਭ ਤੋਂ ਛੋਟਾ ਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੇਪਾਲ ’ਚ ਆਇਆ ਹੜ੍ਹ, ਜ਼ਮੀਨ ਖਿਸਕਣ ਕਾਰਨ 59 ਲੋਕਾਂ ਦੀ ਮੌਤ
NEXT STORY