ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਸਿੰਧ ਅਤੇ ਬਲੋਚਿਸਤਾਨ ਸੂਬਿਆਂ ਵਿਚ ਇਕ ਸਰਹੱਦੀ ਸ਼ਹਿਰ ਨੇੜੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਡੂੰਘੀ ਖੱਡ ਵਿਚ ਡਿੱਗ ਗਈ, ਜਿਸ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਰਧਾਲੂ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲ੍ਹੇ 'ਚ ਦੂਰ-ਦੁਰਾਡੇ ਸਥਿਤ ਮੁਸਲਿਮ ਸੂਫੀ ਦਰਗਾਹ ਸ਼ਾਹ ਨੂਰਾਨੀ 'ਤੇ ਜਾ ਰਹੇ ਸਨ, ਜਦੋਂ ਬੁੱਧਵਾਰ ਨੂੰ ਹਬ ਸ਼ਹਿਰ 'ਚ ਉਨ੍ਹਾਂ ਦੀ ਬੱਸ ਇਕ ਖਾਈ 'ਚ ਡਿੱਗ ਗਈ। ਜਿਸ ਥਾਂ 'ਤੇ ਹਾਦਸਾ ਹੋਇਆ, ਉਹ ਕਰਾਚੀ ਤੋਂ ਕਰੀਬ 100 ਕਿਲੋਮੀਟਰ ਦੂਰ ਹੈ।
ਇਹ ਵੀ ਪੜ੍ਹੋ: ਭਾਰਤ ਦਾ ਮੋਸਟ ਵਾਂਟੇਡ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਲਾਹੌਰ ਦੇ ਹਸਪਤਾਲ ’ਚ ਦਾਖ਼ਲ, ਹਾਲਤ ਨਾਜ਼ੁਕ
ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਕ ਮੋੜ 'ਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਖੱਡ'ਚ ਡਿੱਗ ਗਈ। ਸਾਰੇ ਯਾਤਰੀ ਸਿੰਧ ਸੂਬੇ ਦੇ ਠੱਟਾ ਸ਼ਹਿਰ ਦੇ ਵਾਸੀ ਸਨ। ਨਕਵੀ ਨੇ ਕਿਹਾ, ''ਵਾਹਨ ਬੁੱਧਵਾਰ ਦੁਪਹਿਰ ਕਰੀਬ 2 ਵਜੇ ਠੱਟਾ ਤੋਂ ਰਵਾਨਾ ਹੋਇਆ ਅਤੇ ਬੁੱਧਵਾਰ ਰਾਤ ਕਰੀਬ 8 ਵਜੇ ਹਾਦਸੇ ਦਾ ਸ਼ਿਕਾਰ ਹੋ ਗਿਆ।'' ਹੱਬ 'ਚ ਇਕ ਸਥਾਨਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਕਰਾਚੀ ਦੇ ਸਿਵਲ ਹਸਪਤਾਲ 'ਚ ਲਿਜਾਇਆ ਗਿਆ। ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ ਕੁਝ ਇੱਕ ਹੀ ਪਰਿਵਾਰ ਦੇ ਮੈਂਬਰਾਂ ਦੀਆਂ ਸਨ। ਖ਼ਰਾਬ ਸੜਕਾਂ, ਸੁਰੱਖਿਆ ਜਾਗਰੂਕਤਾ ਦੀ ਘਾਟ ਅਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਕਸਰ ਪਾਕਿਸਤਾਨ ਵਿੱਚ ਘਾਤਕ ਹਾਦਸਿਆਂ ਦਾ ਕਾਰਨ ਬਣਦੀ ਹੈ।
ਇਹ ਵੀ ਪੜ੍ਹੋ: ਅਧਿਐਨ 'ਚ ਖ਼ੁਲਾਸਾ; ਗਰਭ ਅਵਸਥਾ ਦੌਰਾਨ ਹਰੇਕ 8 'ਚੋਂ 1 ਔਰਤ ਨਾਲ ਹਸਪਤਾਲਾਂ ’ਚ ਹੁੰਦੈ ਮਾੜਾ ਵਤੀਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ Farmers ਅਤੇ Truck Drivers ਲਈ Work Permit ਹਾਸਲ ਕਰਨ ਦਾ ਸੁਨਹਿਰੀ ਮੌਕਾ
NEXT STORY