ਪੇਸ਼ਾਵਰ (ਏਜੰਸੀ)- ਉੱਤਰ-ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ ਹਿੰਸਾ ਵਿਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕੁਰੱਮ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਯਾਤਰੀ ਵੈਨ 'ਤੇ ਹਮਲੇ ਤੋਂ ਬਾਅਦ ਅਲੀਜ਼ਈ ਅਤੇ ਬਾਗਾਨ ਆਦਿਵਾਸੀਆਂ ਵਿਚਾਲੇ ਹਿੰਸਾ ਸ਼ੁਰੂ ਹੋ ਗਈ। ਯਾਤਰੀ ਵੈਨ 'ਤੇ ਹੋਏ ਹਮਲੇ 'ਚ 47 ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ: ਪਲਟਿਆ ਕੈਨੇਡਾ, ਨਿੱਝਰ ਮਾਮਲੇ 'ਚ PM ਮੋਦੀ ਤੇ ਅਜੀਤ ਡੋਵਾਲ ਨੂੰ ਦਿੱਤੀ ਕਲੀਨ ਚਿੱਟ
ਬਾਲਿਸ਼ਖੇਲ, ਖਾਰ ਕਾਲੀ, ਕੁੰਜ ਅਲੀਜ਼ਈ ਅਤੇ ਮਕਬਾਲ ਵਿੱਚ ਵੀ ਗੋਲੀਬਾਰੀ ਜਾਰੀ ਹੈ। ਆਦਿਵਾਸੀ ਭਾਈਚਾਰਿਆਂ ਦੇ ਲੋਕ ਆਟੋਮੈਟਿਕ ਹਥਿਆਰਾਂ ਦੀ ਵਰਤੋਂ ਕਰਕੇ ਇੱਕ ਦੂਜੇ ਨੂੰ ਨਿਸ਼ਾਨਾ ਬਣਾ ਰਹੇ ਹਨ। ਹਿੰਸਾ 'ਚ ਹੁਣ ਤੱਕ 18 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 30 ਲੋਕ ਜ਼ਖ਼ਮੀ ਹੋਏ ਹਨ। ਮੀਡੀਆ ਸੂਤਰਾਂ ਨੇ ਹਿੰਸਾ ਵਿੱਚ 30 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਦਿੱਤੀ ਹੈ। ਹਿੰਸਾ 'ਚ ਘਰਾਂ ਅਤੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਤੋਂ ਬਾਅਦ ਵੱਖ-ਵੱਖ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ 'ਤੇ ਚਲੇ ਗਏ।
ਇਹ ਵੀ ਪੜ੍ਹੋ: ਭਾਰਤੀ-ਅਮਰੀਕੀਆਂ ਨੇ ਕਿਸਾਨਾਂ ਲਈ AI ਅਧਾਰਿਤ ਤਿਆਰ ਕੀਤਾ ਐਪ, ਜਾਣੋ ਕੀ ਹੈ ਖ਼ਾਸੀਅਤ
ਹਾਲਾਤ ਵਿਗੜਦੇ ਦੇਖ ਕੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਸ਼ਨੀਵਾਰ ਨੂੰ ਬੰਦ ਰਹੇ, ਜਿਸ ਦੀ ਪੁਸ਼ਟੀ 'ਪ੍ਰਾਈਵੇਟ ਐਜੂਕੇਸ਼ਨ ਨੈੱਟਵਰਕ' ਦੇ ਪ੍ਰਧਾਨ ਮੁਹੰਮਦ ਹਯਾਤ ਹਸਨ ਨੇ ਕੀਤੀ। ਵੀਰਵਾਰ ਨੂੰ ਬਾਗਾਨ, ਮੰਡੂਰੀ ਅਤੇ ਓਛਾਤ 'ਚ 50 ਤੋਂ ਵੱਧ ਵਾਹਨਾਂ 'ਤੇ ਗੋਲੀਬਾਰੀ ਕੀਤੀ ਗਈ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ 'ਚ ਔਰਤਾਂ ਅਤੇ ਬੱਚਿਆਂ ਸਮੇਤ 47 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮਰਨ ਵਾਲੇ ਜ਼ਿਆਦਾਤਰ ਸ਼ੀਆ ਭਾਈਚਾਰੇ ਦੇ ਸਨ।
ਇਹ ਵੀ ਪੜ੍ਹੋ: ਅਮਰੀਕਾ 'ਚ ਜਨਮਦਿਨ ਮਨਾਉਂਦੇ BIRTHDAY BOY ਦੇ ਵੱਜੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੇਰੀ ਚੀਨ ਯਾਤਰਾ ਬਹੁਤ ਸਫਲ ਰਹੇਗੀ: ਕੇ.ਪੀ. ਸ਼ਰਮਾ ਓਲੀ
NEXT STORY