ਕਾਬੁਲ-ਅਫਗਾਨਿਸਤਾਨ ਦੇ ਉੱਤਰੀ ਹਿੱਸੇ 'ਚ ਸੁਰੱਖਿਆ ਦਸਤਿਆਂ ਦੇ ਹਵਾਈ ਹਮਲੇ 'ਚ ਤਾਲਿਬਾਨ ਦੇ 18 ਅੱਤਵਾਦੀ ਮਾਰੇ ਗਏ। ਰੱਖਿਆ ਮੰਤਰਾਲਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਟਵੀਟ ਕੀਤਾ ''ਸਰਪੁਲ ਸੂਬੇ ਦੇ ਸੋਜਮਾ-ਕਲਾ ਜ਼ਿਲੇ 'ਚ ਕੱਲ ਰਾਤ ਇਕ ਹਵਾਈ ਹਮਲੇ 'ਚ ਅੱਠ ਤਾਲਿਬਾਨ ਅੱਤਵਾਦੀ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ -ਜਾਪਾਨ ਦੀ ਸਮੁੰਦਰੀ ਸਰਹੱਦ 'ਚ ਦਾਖਲ ਹੋਏ ਚੀਨੀ ਜਹਾਜ਼, ਮਿਲਿਆ ਕਰਾਰ ਜਵਾਬ
ਮੰਤਰਾਲਾ ਨੇ ਇਕ ਹੋਰ ਟਵੀਟ 'ਚ ਕਿਹਾ ਕਿ ਫਰਯਾਬ ਸੂਬੇ ਦੇ ਕਾਇਸਰ ਜ਼ਿਲੇ 'ਚ ਇਸ ਤਰ੍ਹਾਂ ਦੀ ਇਕ ਮੁਹਿੰਮ 'ਚ 10 ਤਾਲਿਬਾਨੀ ਅੱਤਵਾਦੀ ਮਾਰੇ ਗਏ ਅਤੇ ਅੱਠ ਹੋਰ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸ਼ਾਂਤੀ ਸਥਾਪਿਤ ਕਰਨ ਲਈ ਅਫਗਾਨਿਸਤਾਨ ਦੀ ਸਰਕਾਰ ਅਤੇ ਤਾਲਿਬਾਨ ਦੇ ਦਰਮਿਆਨ ਕਤਰ ਦੀ ਰਾਜਧਾਨੀ ਦੋਹਾ 'ਚ ਹੋਈ ਗੱਲਬਾਤ ਤੋਂ ਮਹੀਨਿਆਂ ਬਾਅਦ ਵੀ ਅਫਗਾਨਿਸਤਾਨ 'ਚ ਸੰਘਰਸ਼ ਨਹੀਂ ਰੁਕ ਰਿਹਾ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਪਾਕਿ ਨੇ ਜ਼ਮੀਨ ਤੋਂ ਜ਼ਮੀਨ ਤੱਕ ਨਿਸ਼ਾਨਾ ਲਗਾਉਣ 'ਚ ਸਮਰੱਥ ਮਿਜ਼ਾਇਲ ਦਾ ਕੀਤਾ ਸਫ਼ਲ ਪਰੀਖਣ
NEXT STORY