ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਇਕ ਸੈਨੇਟਰ ਨੇ 1984 ’ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ਸਭ ਤੋਂ ਕਾਲੇ ਸਾਲਾਂ ’ਚੋਂ ਇਕ ਕਰਾਰ ਦਿੰਦਿਆਂ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ, ਤਾਂ ਜੋ ਇਸ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ। ਭਾਰਤ ’ਚ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਕਤਲ ਕੀਤੇ ਜਾਣ ਤੋਂ ਬਾਅਦ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ’ਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ’ਚ ਪੂਰੇ ਭਾਰਤ ’ਚ 30,000 ਤੋਂ ਵੱਧ ਸਿੱਖ ਮਾਰੇ ਗਏ ਸਨ।
ਇਹ ਵੀ ਪੜ੍ਹੋ: UAE 'ਚ ਅੱਜ ਤੋਂ ਬਦਲ ਰਹੈ ਹਨ ਇਮੀਗ੍ਰੇਸ਼ਨ ਨਿਯਮ, ਭਾਰਤੀਆਂ ਨੂੰ ਮਿਲਣਗੇ ਵੱਡੇ ਫ਼ਾਇਦੇ
ਸੈਨੇਟਰ ਪੈਟ ਟੂਮੀ ਨੇ ਸੈਨੇਟ ’ਚ ਆਪਣੇ ਸੰਬੋਧਨ ਦੌਰਾਨ ਕਿਹਾ, “ਸਾਲ 1984 ਆਧੁਨਿਕ ਭਾਰਤੀ ਇਤਿਹਾਸ ’ਚ ਸਭ ਤੋਂ ਕਾਲੇ ਸਾਲਾਂ ’ਚੋਂ ਇਕ ਹੈ। ਦੁਨੀਆ ਨੇ ਵੇਖਿਆ ਕਿ ਭਾਰਤ ’ਚ ਨਸਲੀ ਸਮੂਹਾਂ ਵਿਚਾਲੇ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਹੋਈਆਂ, ਜਿਨ੍ਹਾਂ ’ਚੋਂ ਕਈਆਂ ’ਚ ਖ਼ਾਸ ਤੌਰ ’ਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਗਿਆ।’’ ਉਨ੍ਹਾਂ ਕਿਹਾ, ‘‘ਅੱਜ ਅਸੀਂ ਇੱਥੇ ਉਸ ਦੁਖਾਂਤ ਨੂੰ ਯਾਦ ਕਰ ਰਹੇ ਹਾਂ ਜੋ ਭਾਰਤ ਦੇ ਪੰਜਾਬ ਸੂਬੇ ਅਤੇ ਕੇਂਦਰ ਸਰਕਾਰ ’ਚ ਸਿੱਖਾਂ ਦਰਮਿਆਨ ਦਹਾਕਿਆਂ ਦੇ ਨਸਲੀ ਤਣਾਅ ਤੋਂ ਬਾਅਦ 1 ਨਵੰਬਰ 1984 ਨੂੰ ਹੋਇਆ ਸੀ।’’
ਇਹ ਵੀ ਪੜ੍ਹੋ: ਕੈਨੇਡਾ 'ਚ ਨਫ਼ਰਤ ਅਪਰਾਧ ਦੀ ਇੱਕ ਹੋਰ ਘਟਨਾ, ਸ਼੍ਰੀ ਭਗਵਦ ਗੀਤਾ ਪਾਰਕ 'ਚ ਭੰਨਤੋੜ
ਪੈਨਸਿਲਵੇਨੀਆ ਦੇ ਸੈਨੇਟਰ ਨੇ ਕਿਹਾ ਕਿ ਅਕਸਰ ਅਜਿਹੇ ਮਾਮਲਿਆਂ ’ਚ, ਅਧਿਕਾਰਤ ਅੰਦਾਜ਼ੇ ਪੂਰੀ ਕਹਾਣੀ ਸ਼ਾਇਦ ਨਹੀਂ ਦੱਸਦੇ, ਪਰ ਅੰਦਾਜ਼ਾ ਹੈ ਕਿ ਪੂਰੇ ਭਾਰਤ ਭਰ ’ਚ 30,000 ਤੋਂ ਵੱਧ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਭੀੜ ਨੇ ਜਾਣਬੁੱਝ ਕੇ ਨਿਸ਼ਾਨਾ ਬਣਾਇਆ, ਜਬਰ-ਜ਼ਨਾਹ ਕੀਤਾ, ਕਤਲ ਕੀਤਾ ਅਤੇ ਹਿਜਰਤ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ, “ਭਵਿੱਖ ’ਚ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਰੋਕਣ ਲਈ, ਸਾਨੂੰ ਉਨ੍ਹਾਂ ਦੇ ਪੁਰਾਣੇ ਰੂਪਾਂ ਨੂੰ ਪਛਾਨਣਾ ਹੋਵੇਗਾ। ਸਾਨੂੰ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ ਅਤੇ ਪੂਰੀ ਦੁਨੀਆ ’ਚ ਸਿੱਖ ਕੌਮ ਜਾਂ ਹੋਰ ਭਾਈਚਾਰਿਆਂ ਵਿਰੁੱਧ ਅਜਿਹੇ ਦੁਖਾਂਤ ਮੁੜ ਨਾ ਵਾਪਰਨ।” ਟੂਮੀ ‘ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ’ ਦੇ ਮੈਂਬਰ ਵੀ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ : ਯੂਨੀਵਰਸਿਟੀ 'ਚ ਸਜਾਈਆਂ ਗਈਆਂ ਦਸਤਾਰਾਂ, ਸਿੱਖਾਂ ਬਾਰੇ ਸਾਂਝੀ ਕੀਤੀ ਗਈ ਜਾਣਕਾਰੀ
NEXT STORY