ਟੋਰਾਂਟੋ (ਭਾਸ਼ਾ)- ਮਾਂਟਰੀਅਲ ਦੇ ਤਿੰਨ ਕਾਲਜਾਂ ਨੂੰ ਦੀਵਾਲੀਆ ਐਲਾਨ ਕਰਕੇ ਪਿਛਲੇ ਮਹੀਨੇ ਬੰਦ ਕੀਤੇ ਜਾਣ ਦੇ ਬਾਅਦ ਅਨਿਸ਼ਚਿਤ ਭਵਿੱਖ ਦਾ ਸਾਹਮਣਾ ਕਰ ਰਹੇ 2000 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੇ ਉਹਨਾਂ ਨੂੰ ਇਨਸਾਫ਼ ਦਿਵਾਉਣ ਲਈ ਕੈਨੇਡੀਅਨ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਹੈ। CCSQ ਕਾਲਜ, M. ਕਾਲਜ, ਅਤੇ CDE ਕਾਲਜ ਨੇ ਬੰਦ ਹੋਣ ਤੋਂ ਪਹਿਲਾਂ ਇਨ੍ਹਾਂ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਦੇ ਰੂਪ ਵਿਚ ਲੱਖਾਂ ਡਾਲਰ ਇਕੱਠੇ ਕੀਤੇ ਸਨ।
ਇਹ ਵੀ ਪੜ੍ਹੋ: ਹੈਰਾਨੀਜਨਕ! ਮਲੇਸ਼ੀਆ ਦੀ ਮਹਿਲਾ ਮੰਤਰੀ ਨੇ ਪਤਨੀਆਂ ਨੂੰ ਸੁਧਾਰਨ ਲਈ ਪਤੀਆਂ ਨੂੰ ਦਿੱਤੀ ਕੁੱਟਣ ਦੀ ਸਲਾਹ
ਵਿਦਿਆਰਥੀ, ਜਿਨ੍ਹਾਂ ਵਿਚੋਂ ਕਈ ਦੋਸਤਾਂ ਜਾਂ ਰਿਸ਼ਤੇਦਾਰਾਂ ਕੋਲ ਰਹਿਣ ਲਈ ਵੱਖ-ਵੱਖ ਸ਼ਹਿਰਾਂ ਵਿਚ ਚਲੇ ਗਏ ਹਨ, ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ। ਉਹ ਆਪਣੀ ਦੁਰਦਸ਼ਾ ਨੂੰ ਉਜਾਗਰ ਕਰਨ ਲਈ ਰੈਲੀਆਂ ਕਰ ਰਹੇ ਹਨ। ਬੁੱਧਵਾਰ ਨੂੰ ਬਰੈਂਪਟਨ ਦੇ ਟੋਰਾਂਟੋ ਉਪਨਗਰ ਵਿਚ ਇਕ ਰੈਲੀ ਵਿਚ ਜਦੋਂ ਕੁਝ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਹਨਾਂ ਦੇ ਸਮਰਥਕਾਂ ਨੇ ਇਨਸਾਫ਼ ਲਈ ਨਾਅਰੇ ਲਗਾਏ ਤਾਂ ਇਸ ਦੌਰਾਨ ਉਹਨਾਂ ਦੇ ਚਿਹਰਿਆਂ 'ਤੇ ਚਿੰਤਾ ਸਾਫ਼ ਝਲਕ ਰਹੀ ਸੀ।
ਇਹ ਵੀ ਪੜ੍ਹੋ: US 'ਚ ਉੱਤਰੀ ਕੈਰੋਲੀਨਾ ਹਾਈਵੇਅ 'ਤੇ ਟਰੈਕਟਰ-ਟ੍ਰੇਲਰ 'ਤੇ ਡਿੱਗਾ ਜਹਾਜ਼, ਮਚੇ ਅੱਗ ਦੇ ਭਾਂਬੜ (ਵੇਖੋ ਤਸਵੀਰਾਂ)
ਉਨ੍ਹਾਂ ਨੇ ਦੂਜੇ ਕਾਲਜਾਂ ਤੋਂ ਕੋਰਸ ਪੂਰਾ ਕਰਨ ਵਿਚ ਮਦਦ ਕਰਨ ਲਈ ਕੈਨੇਡੀਅਨ ਸਰਕਾਰ ਤੋਂ ਦਖ਼ਲ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਵਿਦਿਆਰਥੀ ਆਪਣੇ ਕੋਰਸ ਪੂਰੇ ਕਰਨ ਦੇ ਨੇੜੇ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪੁਰਾਣੇ ਕ੍ਰੈਡਿਟ ਦੇ ਆਧਾਰ 'ਤੇ ਇਸ ਨੂੰ ਪੂਰਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਕਈਆਂ ਨੇ ਕਿਹਾ ਕਿ ਉਨ੍ਹਾਂ ਕੋਲ ਪੈਸੇ ਖ਼ਤਮ ਹੋ ਰਹੇ ਹਨ, ਕਿਉਂਕਿ ਉਹ ਕਾਨੂੰਨੀ ਤੌਰ 'ਤੇ ਹਫ਼ਤੇ ਵਿਚ 20 ਘੰਟੇ ਕੰਮ ਨਹੀਂ ਕਰ ਸਕਦੇ - ਜਿਵੇਂ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਗਿਆ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ 'ਚ ਮੁੜ ਫਟਿਆ ਮਹਿੰਗਾਈ ਬੰਬ, 160 ਰੁਪਏ ਲੀਟਰ ਪਹੁੰਚੇ ਪੈਟਰੋਲ ਦੇ ਭਾਅ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨੇ ਰੂਸ ਨਾਲ ਮਿਲਟਰੀ ਸਹਿਯੋਗ ਦਾ ਕੀਤਾ 'ਵਾਅਦਾ'
NEXT STORY