ਲਾਹੌਰ, (ਪੀ. ਟੀ. ਆਈ.)-ਪਾਕਿਸਤਾਨ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਇੱਥੇ ਪੰਜਾਬ ਸੂਬੇ ਵਿਚ ਵੀਰਵਾਰ ਨੂੰ ਬੰਦੂਕਧਾਰੀਆਂ ਨੇ ਇਕ ਸਕੂਲ ਵੈਨ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲੋਕ ਜ਼ਖਮੀ ਹੋ ਗਏ। ਇਹ ਘਟਨਾ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਦੇ ਢੇਰੀ ਕੋਟ ਇਲਾਕੇ ਵਿੱਚ ਵਾਪਰੀ।
ਪੁਲਸ ਮੁਤਾਬਕ ਸਕੂਲ ਵੈਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਕਿ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ। ਪੁਲਸ ਨੇ ਦੱਸਿਆ, "ਹਮਲੇ ਵਿੱਚ ਪੰਜ ਤੋਂ 10 ਸਾਲ ਦੀ ਉਮਰ ਦੇ ਸੱਤ ਬੱਚੇ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਦੀ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।" ਉਨ੍ਹਾਂ ਨੇ ਦੱਸਿਆ ਕਿ ਵੈਨ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-ਭਾਰੀ ਮੀਂਹ ਅਤੇ ਹੜ੍ਹ ਦਾ ਕਹਿਰ, 114 ਲੋਕਾਂ ਦੀ ਮੌਤ
ਸੀਨੀਅਰ ਪੁਲਸ ਅਧਿਕਾਰੀ ਸਰਦਾਰ ਘਿਆਸ ਗੁਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀ.ਸੀ.ਟੀ.ਵੀ ਫੁਟੇਜ ਦੀ ਮਦਦ ਨਾਲ ਬੰਦੂਕਧਾਰੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਦਹਿਸ਼ਤਗਰਦੀ ਨਾਲ ਸਬੰਧਤ ਘਟਨਾ ਹੈ ਜਾਂ ਡਰਾਈਵਰ ਦੀ ਕਿਸੇ ਨਾਲ ਦੁਸ਼ਮਣੀ ਸੀ।ਗ੍ਰਹਿ ਮੰਤਰੀ ਮੋਹਸਿਨ ਨਕਵੀ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਸ ਘਟਨਾ ਦਾ ਨੋਟਿਸ ਲਿਆ ਅਤੇ ਕਿਹਾ ਕਿ ਸਕੂਲ ਵੈਨ ਨੂੰ ਨਿਸ਼ਾਨਾ ਬਣਾਉਣ ਦੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕ ਇਨਸਾਫ਼ ਤੋਂ ਨਹੀਂ ਬਚਣਗੇ। ਮੁੱਖ ਮੰਤਰੀ ਨੇ ਪੁਲਸ ਨੂੰ ਗੋਲੀਬਾਰੀ ਕਰਨ ਵਾਲਿਆਂ ਦੀ ਜਲਦੀ ਗ੍ਰਿਫ਼਼ਤਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਸਕੂਲੀ ਬੱਚਿਆਂ 'ਤੇ ਹਮਲੇ ਦੀ ਨਿੰਦਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਮਰਾਨ ਦੀ ਪਾਰਟੀ ਰੈਲੀ ਕਰਨ 'ਤੇ ਅੜੀ, ਸਰਕਾਰ ਨੇ ਨਹੀਂ ਦਿੱਤੀ ਮਨਜ਼ੂਰੀ
NEXT STORY