ਲੁਈਸਵਿਲੇ (ਏ.ਪੀ.) : ਲੁਈਸਵਿਲੇ ਕੈਂਟਕੀ ਦੀ ਫੈਕਟਰੀ 'ਚ ਧਮਾਕੇ ਤੋਂ ਬਾਅਦ ਦੋ ਕਰਮਚਾਰੀਆਂ ਦੀ ਮੌਤ ਹੋ ਗਈ, ਜਿਸ ਕਾਰਨ ਇਮਾਰਤ ਦਾ ਕੁਝ ਹਿੱਸਾ ਢਹਿ ਗਿਆ ਤੇ ਨੇੜਲੇ ਘਰਾਂ ਅਤੇ ਕਾਰੋਬਾਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਕੰਪਨੀ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਇਹ ਧਮਾਕਾ ਮੰਗਲਵਾਰ ਦੁਪਹਿਰ ਗਿਵੌਡਨ ਸੈਂਸ ਕਲਰ ਵਿਖੇ ਹੋਇਆ, ਜੋ ਖਾਣ-ਪੀਣ ਦੀਆਂ ਚੀਜ਼ਾਂ ਲਈ ਰੰਗ ਤਿਆਰ ਕਰਦੀ ਹੈ। ਲੁਈਸਵਿਲੇ ਦੇ ਮੇਅਰ ਕ੍ਰੇਗ ਗ੍ਰੀਨਬਰਗ ਨੇ ਮੰਗਲਵਾਰ ਰਾਤ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਫਾਇਰਫਾਈਟਰਜ਼ ਨੇ ਇਮਾਰਤ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਬਚਾਇਆ ਅਤੇ ਬਾਹਰ ਕੱਢਿਆ, ਜਿਨ੍ਹਾਂ ਵਿੱਚ ਕੁਝ ਲੋਕ ਗੰਭੀਰ ਜ਼ਖਮੀ ਹੋ ਗਏ ਸਨ।
ਗ੍ਰੀਨਬਰਗ ਨੇ ਕਿਹਾ ਕਿ ਅਧਿਕਾਰੀਆਂ ਨੇ ਹਰ ਉਸ ਵਿਅਕਤੀ ਦੀ ਜਾਂਚ ਕੀਤੀ ਜੋ ਉਸ ਸਮੇਂ ਪਲਾਂਟ 'ਤੇ ਕੰਮ ਕਰ ਰਿਹਾ ਸੀ। ਪਹਿਲਾਂ ਦੱਸਿਆ ਗਿਆ ਸੀ ਕਿ ਘੱਟੋ-ਘੱਟ 11 ਕਰਮਚਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ। ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰੀਨਬਰਗ ਨੇ ਕਿਹਾ ਕਿ ਅਧਿਕਾਰੀਆਂ ਨੇ ਪਲਾਂਟ ਦੇ ਅੰਦਰ ਕਰਮਚਾਰੀਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੇ ਸ਼ੁਰੂਆਤ ਵਿੱਚ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਸਭ ਆਮ ਵਾਂਗ ਕੰਮ ਕਰ ਰਹੇ ਸਨ।
ਇਮਰਾਨ ਖਾਨ ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਨੂੰ ਰਾਹਤ, ਅਦਾਲਤ ਨੇ ਇਸ ਮਾਮਲੇ 'ਚ ਕੀਤਾ ਬਰੀ
NEXT STORY