ਇਸਲਾਮਾਬਾਦ (ਯੂ. ਐੱਨ. ਆਈ.): ਪਾਕਿਸਤਾਨ ਦੇ ਸਿੰਧ ਸੂਬੇ ਵਿਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਮੰਗਲਵਾਰ ਨੂੰ ਮੀਡੀਆ ਰਿਪੋਰਟਾਂ ਮੁਤਾਬਕ ਸਿੰਧ ਸੂਬੇ ਦੇ ਜਾਮਸ਼ੋਰੋ ਜ਼ਿਲ੍ਹੇ ਦੇ ਮੰਝੰਦ ਇਲਾਕੇ ਵਿੱਚ ਦੋ ਯਾਤਰੀ ਬੱਸਾਂ ਆਪਸ ਵਿੱਚ ਟਕਰਾ ਗਈਆਂ, ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਾਕਿਸਤਾਨ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਕਈ ਹਾਦਸਿਆਂ ਲਈ ਧੁੰਦ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਪੜ੍ਹੋ ਇਹ ਅਹਿਮ ਖਬਰ -ਬਾਈਡੇਨ ਨੇ 768.2 ਅਰਬ ਡਾਲਰ ਦੇ ਰੱਖਿਆ ਖਰਚ ਬਿੱਲ 'ਤੇ ਕੀਤੇ ਦਸਤਖ਼ਤ
ਇਸ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸੋਮਵਾਰ ਨੂੰ 1,000 ਤੋਂ ਵੱਧ ਸੜਕ ਹਾਦਸੇ ਵਾਪਰੇ, ਜਿਸ ਵਿਚ ਘੱਟੋ-ਘੱਟ 11 ਲੋਕਾਂ ਦੀ ਜਾਨ ਚਲੀ ਗਈ ਅਤੇ 1,016 ਜ਼ਖਮੀ ਹੋਏ। ਦਿ ਨਿਊਜ਼ ਇੰਟਰਨੈਸ਼ਨਲ ਨੇ ਦੱਸਿਆ ਕਿ ਜ਼ਖਮੀ ਹੋਏ ਲੋਕਾਂ 'ਚੋਂ 576 ਲੋਕ ਗੰਭੀਰ ਰੂਪ 'ਚ ਜ਼ਖਮੀ ਸਨ, ਜਿਨ੍ਹਾਂ ਨੂੰ ਬਾਅਦ 'ਚ ਵੱਖ-ਵੱਖ ਹਸਪਤਾਲਾਂ 'ਚ ਭੇਜ ਦਿੱਤਾ ਗਿਆ।ਪ੍ਰਕਾਸ਼ਨ ਮੁਤਾਬਕ, ਵਿਸ਼ਲੇਸ਼ਣ ਤੋਂ ਪਤਾ ਚੱਲਦਾ ਹੈ ਕਿ ਇਹਨਾਂ ਸੜਕ ਹਾਦਸਿਆਂ ਵਿੱਚ 425 ਡਰਾਈਵਰ, 46 ਨਾਬਾਲਗ ਡਰਾਈਵਰ, 136 ਪੈਦਲ ਯਾਤਰੀ ਅਤੇ 466 ਯਾਤਰੀ ਸ਼ਾਮਲ ਸਨ।
ਵੱਡਾ ਦਾਅਵਾ, ਬ੍ਰਿਟੇਨ ’ਚ ਕੋਵਿਡ ਕਾਰਨ ਘੱਟ ਮੌਤਾਂ ਪਿੱਛੇ ਹੈ ਇਹ ਵਜ੍ਹਾ
NEXT STORY