ਕੈਲਗਰੀ- ਉੱਤਰੀ-ਪੂਰਬੀ ਕੈਲਗਰੀ ਵਿਚ ਮੰਗਲਵਾਰ ਸਵੇਰ ਪੁਲਸ ਨੂੰ ਇਕ ਵਾਹਨ ਵਿਚੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ ਤੇ ਪੁਲਸ ਨੂੰ ਸ਼ੱਕ ਹੈ ਕਿ ਇਨ੍ਹਾਂ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਸ ਨੂੰ ਸਵੇਰੇ ਲਗਭਗ 9.20 'ਤੇ ਸੱਦਿਆ ਗਿਆ ਸੀ । ਦੇਖਣ ਵਿਚ ਲੱਗਦਾ ਹੈ ਕਿ ਇਨ੍ਹਾਂ ਨੂੰ ਕਤਲ ਕਰ ਕੇ ਇੱਥੇ ਵਾਹਨ ਛੱਡ ਦਿੱਤਾ ਗਿਆ।
ਪੁਲਸ ਨੇ ਸਟੇਟਮੈਂਟ ਵਿਚ ਕਿਹਾ ਕਿ ਫਿਲਹਾਲ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਹ ਕਤਲ ਕੇਸ ਹੀ ਲੱਗ ਰਿਹਾ ਹੈ ਪਰ ਇਸ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਨ ਲ਼ਈ ਅਜੇ ਸਮਾਂ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਲ ਦੇ ਨਾਲ ਅਸੀਂ ਆਮ ਜਨਤਾ ਦੀ ਸੁਰੱਖਿਆ ਲਈ ਵੀ ਪ੍ਰਬੰਧ ਕਰ ਰਹੇ ਹਾਂ ਤਾਂ ਕਿ ਕਿਸੇ ਹੋਰ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਜਾਂਚ ਅਧਿਕਾਰੀ ਨੇ ਕਿਹਾ ਕਿ ਗੱਡੀ ਦੇ ਸ਼ੀਸ਼ੇ ਵਿਚ ਵੀ ਗੋਲੀ ਵੱਜਣ ਦਾ ਨਿਸ਼ਾਨ ਹੈ। ਪੁਲਸ ਅਧਿਕਾਰੀ ਨੇੜਲੇ ਘਰਾਂ ਤੇ ਦੁਕਾਨਾਂ 'ਤੇ ਜਾ ਕੇ ਲੋਕਾਂ ਕੋਲੋਂ ਪੁੱਛ-ਪੜਤਾਲ ਕਰ ਰਹੇ ਹਨ। ਪੁਲਸ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨਾਲ ਜ਼ਰੂਰ ਸਾਂਝੀ ਕਰਨ।
ਕੋਰੋਨਾ ਦਾ ਕਹਿਰ, ਪਾਕਿ 'ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਦੇ ਪਾਰ
NEXT STORY