ਓਟਾਵਾ - ਕੈਨੇਡਾ ਦੇ ਵਿਸਲਰ ਵਿਲੇਜ 'ਚ ਬ੍ਰਦਰਜ਼ ਕੀਪਰ ਗੈਂਗਸਟਰ ਮਨਿੰਦਰ ਧਾਲੀਵਾਲ ਦੇ ਕਤਲ ਦੇ ਮਾਮਲੇ ਵਿੱਚ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸਲਰ ਪੁਲਸ (ਕੈਨੇਡਾ) ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਸ਼ਤਰੰਜ ਮੁਕਾਬਲੇਬਾਜ਼ੀ ਦੌਰਾਨ 7 ਸਾਲਾ ਬੱਚੇ ਨਾਲ ਵਾਪਰਿਆ ਹਾਦਸਾ, ਚਾਲ ਤੋਂ ਨਾਰਾਜ਼ ਰੋਬੋਟ ਨੇ ਬੱਚੇ ਦੀ ਤੋੜੀ ਉਂਗਲੀ
ਗੋਲੀਬਾਰੀ 'ਚ ਮਨਿੰਦਰ ਧਾਲੀਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋਸਤ ਨੇ ਬਾਅਦ 'ਚ ਸਥਾਨਕ ਸਿਹਤ ਕੇਂਦਰ 'ਚ ਦਮ ਤੋੜ ਦਿੱਤਾ। ਪੁਲਸ ਨੇ ਸਰੀ ਦੇ ਰਹਿਣ ਵਾਲੇ ਗੁਰਸਿਮਰਨ ਸਹੋਤਾ ਅਤੇ ਤਨਵੀਰ ਖੱਖ 'ਤੇ ਫਰਸਟ ਡਿਗਰੀ ਕਤਲ ਦੇ ਦੋਸ਼ ਲਾਏ ਹਨ। ਖੱਖ ਅਤੇ ਸਹੋਤਾ ਸਮੇਤ 3 ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਰਿਪੁਦਮਨ ਸਿੰਘ ਮਲਿਕ ਦੇ ਕਤਲ ਤੋਂ 10 ਦਿਨ ਬਾਅਦ ਵਾਪਰੀ ਹੈ, ਜਿਨ੍ਹਾਂ ਨੂੰ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਪਾਰਟੀ ਇੰਜੁਆਏ ਕਰ ਰਹੇ ਵਿਅਕਤੀ ਨੂੰ ਅਚਾਨਕ ਨਿਗਲ ਗਿਆ ਸਵਿਮਿੰਗ ਪੂਲ, ਦੇਖੋ ਖੌਫ਼ਨਾਕ ਵੀਡੀ
ਇੰਟੀਗ੍ਰੇਟਿਡ ਹੋਮਿਸਸਾਈਡ ਇੰਵੈਸਟੀਗੇਸ਼ਨ ਟੀਮ ਨੇ ਕਿਹਾ ਕਿ ਗੋਲੀਬਾਰੀ ਲੋਅਰ ਮੇਨਲੈਂਡ ਵਿੱਚ ਵੱਖ-ਵੱਖ ਗਿਰੋਹਾਂ ਵਿਚਕਾਰ ਝੜਪਾਂ ਦਾ ਨਤੀਜਾ ਹੈ। ਵੈਨਕੂਵਰ ਸਨ ਦੀ ਰਿਪੋਰਟ ਮੁਤਾਬਕ ਧਾਲੀਵਾਲ "ਬ੍ਰਦਰਜ਼ ਕੀਪਰ" (ਬੀਕੇ) ਵਜੋਂ ਜਾਣੇ ਜਾਂਦੇ ਇੱਕ ਗੈਂਗ ਦਾ ਮੈਂਬਰ ਸੀ, ਜਦੋਂ ਕਿ ਗਿੱਲ ਨੂੰ ਗੈਂਗ ਵਿੱਚ ਸ਼ਾਮਲ ਹੋਣ ਲਈ ਨਹੀਂ ਜਾਣਿਆ ਜਾਂਦਾ ਸੀ। ਅਖਬਾਰ ਦੀ ਵੈੱਬਸਾਈਟ ਮੁਤਾਬਕ ਧਾਲੀਵਾਲ ਦੇ ਭਰਾ ਦਾ ਪਿਛਲੇ ਸਾਲ ਅਪ੍ਰੈਲ 'ਚ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਨਦੀ ਪਾਰ ਕਰ ਰਹੀ ਟਰੇਨ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਖਿੜਕੀਆਂ ਰਾਹੀਂ ਮਾਰੀਆਂ ਛਾਲਾਂ (ਵੀਡੀਓ)
'ਗੁਡਫੇਲਸ' ਅਤੇ 'ਲਾਅ ਐਡ ਆਰਡਰ' ਦੇ ਅਦਾਕਾਰ ਪਾਲ ਸੋਰਵਿਨੋ ਦੀ ਹੋਈ ਮੌਤ
NEXT STORY