ਗੁਰਦਾਸਪੁਰ/ਇਸਲਾਮਾਬਾਦ (ਵਿਨੋਦ)- ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 2 ਵਿਅਕਤੀਆਂਨੂੰ ਆਨਲਾਈਨ ਇਤਰਾਜ਼ਯੋਗ ਸਮੱਗਰੀ ਫੈਲਾਉਣ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਸੈਸ਼ਨ ਜੱਜ ਅਫਜ਼ਲ ਮਜੋਕਾ ਨੇ ਅਦਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਦੋਸ਼ੀਆਂ ਦੀ ਸਜ਼ਾ ਨੂੰ ਲਾਗੂ ਕਰਨ ਲਈ ਦੋ ਵਾਰੰਟ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਪਾਕਿਸਤਾਨ ਪੀਨਲ ਕੋਡ (ਪੀ. ਪੀ. ਸੀ.) ਦੀ ਧਾਰਾ-295 ਸੀ (ਪਵਿੱਤਰ ਪੈਗੰਬਰ ਆਦਿ ਬਾਰੇ ਅਪਮਾਨਜਨਕ ਟਿੱਪਣੀਆਂ ਦੀ ਵਰਤੋਂ) ਦੀ ਉਲੰਘਣਾ ਕਰਨ ’ਤੇ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਕਾਂਗੋ 'ਚ ਭਾਰਤੀਆਂ ਦੀ ਸੁਰੱਖਿਆ ਲਈ ਹੈਲਪਲਾਈਨ ਸਥਾਪਤ
NEXT STORY