ਇਸਲਾਮਾਬਾਦ— ਪਾਕਿਸਤਾਨ ਦੇ ਬਲੋਚਿਸਤਾਨ 'ਚ ਸੁਰੱਖਿਆ ਫੋਰਸਾਂ ਨੇ ਇਕ ਖੁਫੀਆ ਆਪਰੇਸ਼ਨ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਇਕ ਬਿਆਨ 'ਚ ਕਿਹਾ ਕਿ ਖੁਫੀਆ ਕਾਰਵਾਈ 10-11 ਅਗਸਤ ਨੂੰ ਕੀਤੀ ਗਈ ਸੀ। ਇਸ ਆਪਰੇਸ਼ਨ 'ਚ ਦੋ ਅੱਤਵਾਦੀ ਮਾਰੇ ਗਏ ਅਤੇ ਇਕ ਹੋਰ ਅੱਤਵਾਦੀ ਜ਼ਖਮੀ ਹੋ ਗਿਆ। ਇਸ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਮਾਰੇ ਗਏ ਅੱਤਵਾਦੀ ਬੇਕਸੂਰ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾਉਣ 'ਚ ਸ਼ਾਮਲ ਸਨ।
ਇਸ ਤੋਂ ਪਹਿਲਾਂ ਜੁਲਾਈ 'ਚ ਬਲੋਚਿਸਤਾਨ 'ਚ ਵੱਖ-ਵੱਖ ਫੌਜੀ ਕਾਰਵਾਈਆਂ 'ਚ 12 ਪਾਕਿਸਤਾਨੀ ਫੌਜੀ ਮਾਰੇ ਗਏ ਸਨ। ਪਾਕਿਸਤਾਨ ਸਰਕਾਰ ਅਤੇ ਗ਼ੈਰਕਾਨੂੰਨੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਟੀ.ਟੀ.ਪੀ.) ਵਿਚਾਲੇ ਪਿਛਲੇ ਸਾਲ ਨਵੰਬਰ 'ਚ ਖਤਮ ਹੋਈ ਜੰਗਬੰਦੀ ਤੋਂ ਬਾਅਦ ਅੱਤਵਾਦੀ ਗਤੀਵਿਧੀਆਂ 'ਚ ਵਾਧਾ ਹੋਇਆ ਹੈ। ਜੁਲਾਈ 'ਚ ਜਾਰੀ ਇਕ ਰਿਪੋਰਟ 'ਚ ਕਿਹਾ ਗਿਆ ਸੀ ਕਿ ਪਾਕਿਸਤਾਨ 'ਚ ਆਤਮਘਾਤੀ ਹਮਲਿਆਂ 'ਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ।
ਇਕ ਥਿੰਕ ਟੈਂਕ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ 2023 ਦੇ ਪਹਿਲੇ ਸੱਤ ਮਹੀਨਿਆਂ 'ਚ ਪਾਕਿਸਤਾਨ 'ਚ 18 ਆਤਮਘਾਤੀ ਹਮਲੇ ਹੋਏ। ਇਨ੍ਹਾਂ ਹਮਲਿਆਂ 'ਚ 200 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 450 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਦੱਸ ਦੇਈਏ ਕਿ ਇਨ੍ਹਾਂ ਹਮਲਿਆਂ ਦੀ ਗਿਣਤੀ 2022 ਦੌਰਾਨ ਦਰਜ ਕੀਤੇ ਗਏ ਆਤਮਘਾਤੀ ਹਮਲਿਆਂ ਦੀ ਕੁੱਲ ਗਿਣਤੀ ਤੋਂ ਵੱਧ ਸੀ।
ਪਾਕਿ ਦੇ PM ਅਤੇ ਵਿਰੋਧੀ ਧਿਰ ਦੇ ਨੇਤਾ ਅੱਜ ਤੈਅ ਕਰਨਗੇ ਕਾਰਜਕਾਰੀ ਪ੍ਰਧਾਨ ਮੰਤਰੀ ਦਾ ਨਾਂ
NEXT STORY