ਰਾਵਲਪਿੰਡੀ (ਇੰਟ.)— ਪਾਕਿਸਤਾਨ ਦੀ ਫੌਜ ਦੇ ਬੁਲਾਰੇ ਨੇ ਸਵੀਕਾਰ ਕੀਤਾ ਹੈ ਕਿ ਪਾਕਿਸਤਾਨ ਦੀ ਫੌਜ ਦੇ ਦੋ ਉਚ ਅਧਿਕਾਰੀਆਂ ਦੇ ਖਿਲਾਫ ਜਾਸੂਸੀ ਦੇ ਦੋਸ਼ਾਂ ਦੀ ਜਾਂਚ ਹੋ ਰਹੀ ਹੈ। ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗ਼ਫੂਰ ਨੇ ਰਾਵਲਪਿੰਡੀ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਖਬਰਾਂ ਦੀ ਪੁਸ਼ਟੀ ਕੀਤੀ ਕਿ ਪਾਕਿਸਤਾਨੀ ਫੌਜ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਜਾਸੂਸੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਆਈ. ਐੱਸ. ਆਈ. ਦੇ ਸਾਬਕਾ ਮੁਖੀ ਲੈਫ. ਜਨਰਲ (ਰਿਟਾ.) ਅਸਦ ਦੁਰਾਨੀ ਦੇ ਖਿਲਾਫ ਹੋਣ ਵਾਲੀ ਜਾਂਚ ਵਿਚ ਉਨ੍ਹਾਂ ਨੂੰ ਫੌਜੀ ਜ਼ਾਬਤਾ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਉੇਨ੍ਹਾਂ ਦਾ ਕੋਰਟ ਮਾਰਸ਼ਲ ਕੀਤਾ ਜਾ ਰਿਹਾ ਹੈ।
ਦੱਖਣੀ ਕੋਰੀਆ 'ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਨਹੀਂ ਬੁਲਾਉਣਗੇ ਟਰੰਪ
NEXT STORY