ਇਸਲਾਮਾਬਾਦ (ਆਈਏਐੱਨਐੱਸ): ਪਾਕਿਸਤਾਨ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਕਾਰਨ ਮੰਗਲਵਾਰ ਸਵੇਰੇ 30 ਵਾਹਨਾਂ ਦੀ ਟੱਕਰ ਹੋ ਗਈ। ਇਹਨਾਂ ਹਾਦਸਿਆਂ ਵਿਚ ਘੱਟੋ-ਘੱਟ 20 ਲੋਕ ਜ਼ਖਮੀ ਹੋ ਗਏ।ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੈਟਰੋਲਿੰਗ ਪੁਲਸ ਦੇ ਇਕ ਅਧਿਕਾਰੀ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਸੰਘਣੀ ਧੁੰਦ ਕਾਰਨ ਪੂਰਬੀ ਪੰਜਾਬ ਸੂਬੇ ਦੇ ਸ਼ੇਖੂਪੁਰਾ ਜ਼ਿਲ੍ਹੇ ਦੇ ਕਾਲਾ ਸ਼ਾਹ ਕਾਕੂ ਅਤੇ ਕਿਲਾ ਸੱਤਾਰ ਸ਼ਾਹ ਖੇਤਰਾਂ 'ਚ ਐੱਮ-2 ਮੋਟਰਵੇਅ 'ਤੇ ਕਈ ਕਾਰਾਂ ਆਪਸ ਵਿਚ ਟਕਰਾ ਗਈਆਂ।
ਸਮਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਸੰਘਣੀ ਧੁੰਦ ਕਾਰਨ ਦੇਸ਼ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਐਮ-1 ਮੋਟਰਵੇਅ 'ਤੇ ਵੀ ਕਈ ਕਾਰਾਂ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ ਛੇ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਪੁਲਸ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ।
ਪੜ੍ਹੋ ਇਹ ਅਹਿਮ ਖਬਰ -ਸਕਾਟਲੈਂਡ: ਤੂਫਾਨ ਅਰਵੇਨ ਨੇ ਮਚਾਈ ਤਬਾਹੀ, ਚੌਥੇ ਦਿਨ ਵੀ ਹਜ਼ਾਰਾਂ ਘਰ ਬਿਜਲੀ ਤੋਂ ਵਾਂਝੇ
ਸਥਾਨਕ ਮੀਡੀਆ ਨੇ ਹਸਪਤਾਲਾਂ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਜ਼ਖਮੀਆਂ 'ਚੋਂ ਘੱਟੋ-ਘੱਟ 10 ਗੰਭੀਰ ਰੂਪ 'ਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਇੰਟੈਂਸਿਵ ਕੇਅਰ ਯੂਨਿਟ 'ਚ ਕੀਤਾ ਜਾ ਰਿਹਾ ਹੈ।ਪੁਲਸ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਸੜਕਾਂ ਦੀ ਦਿੱਖ ਘਟਣ ਕਾਰਨ ਇਹ ਹਾਦਸੇ ਵਾਪਰੇ ਹਨ। ਹਾਦਸਿਆਂ ਤੋਂ ਬਾਅਦ ਹਰ ਤਰ੍ਹਾਂ ਦੀ ਆਵਾਜਾਈ ਨੂੰ ਮੋਟਰਵੇਅ 'ਤੇ ਜਾਣ ਤੋਂ ਰੋਕ ਦਿੱਤਾ ਗਿਆ ਸੀ।
ਕੰਬੋਡੀਆ ਨੇ 10 ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਦਾਖ਼ਲੇ ’ਤੇ ਲਗਾਈ ਪਾਬੰਦੀ
NEXT STORY