ਲਾਗੋਸ (ਵਾਰਤਾ): ਨਾਈਜੀਰੀਆ ਦੇ ਲਾਗੋਸ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਬੱਸ ਦੇ ਇਕ ਟਰੱਕ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ। ਲਾਗੋਸ ਸਟੇਟ ਟਰੈਫਿਕ ਮੈਨੇਜਮੈਂਟ ਅਥਾਰਟੀ (LASTMA) ਨੇ ਇਹ ਜਾਣਕਾਰੀ ਦਿੱਤੀ। ਹਾਦਸੇ ਦੀ ਪੁਸ਼ਟੀ ਕਰਦੇ ਹੋਏ LASTMA ਦੇ ਬੁਲਾਰੇ ਤੌਫੀਕ ਅਦੇਬਾਯੋ ਨੇ ਕਿਹਾ ਕਿ ਲਾਗੋਸ-ਬਦਾਗਰੀ ਐਕਸਪ੍ਰੈਸਵੇਅ 'ਤੇ ਮੋਵੋ ਕਸਬੇ ਨੇੜੇ ਟਰੱਕ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਿਆ। ਹਾਦਸੇ ਦੇ ਸਮੇਂ ਬੱਸ ਵਿੱਚ 20 ਲੋਕ ਸਵਾਰ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਕਰੀਬ 1100 ਭਾਰਤੀ ਵਿਦਿਆਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ, ਜਾਣੋ ਪੂਰਾ ਮਾਮਲਾ
ਬੁਲਾਰੇ ਨੇ ਦੱਸਿਆ ਕਿ ਰੇਤ ਨਾਲ ਭਰੇ ਟਿੱਪਰ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਬੱਸ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਨਾਲ ਜਾ ਟਕਰਾਇਆ, ਜਿਸ ਨਾਲ ਬੱਸ ਦੇ ਡਰਾਈਵਰ, ਮੋਟਰ ਬੁਆਏ ਅਤੇ 18 ਯਾਤਰੀਆਂ ਸਮੇਤ ਬੱਸ ਵਿੱਚ ਸਵਾਰ ਸਾਰੇ 20 ਲੋਕਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਨੂੰ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਣ ਲਈ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
SFJ ਮੁਖੀ ਗੁਰਪਤਵੰਤ ਪੰਨੂ ਦੀ ਫਿਰ ਗਿੱਦੜ-ਭੱਬਕੀ, ਬੋਲਿਆ- ਨਿੱਝਰ ਦੀ ਮੌਤ ਦਾ ਬਦਲਾ ਲਵਾਂਗਾ
NEXT STORY