ਟੋਕੀਓ (ਵਾਰਤਾ)- ਜਾਪਾਨ ਦੇ ਦੱਖਣ-ਪੱਛਮੀ ਫੁਕੂਓਕਾ ਸੂਬੇ ਵਿਚ ਵੀਰਵਾਰ ਨੂੰ ਇਕ ਸੜਕ ਹਾਦਸੇ ਵਿਚ 20 ਲੋਕ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਕਿਓਡੋ ਨਿਊਜ਼ ਨੇ ਸਥਾਨਕ ਪੁਲਸ ਅਤੇ ਅੱਗ ਬੁਝਾਊ ਅਮਲੇ ਦੇ ਹਵਾਲੇ ਨਾਲ ਦੱਸਿਆ ਕਿ ਸਵੇਰੇ 6:30 ਵਜੇ ਦੇ ਕਰੀਬ ਫੁਕੂਓਕਾ ਹਵਾਈ ਅੱਡੇ ਤੋਂ ਦੋ ਕਿਲੋਮੀਟਰ ਉੱਤਰ-ਪੂਰਬ ਵਿੱਚ ਇੱਕ ਮਿੰਨੀ ਬੱਸ ਟੈਲੀਫੋਨ ਦੇ ਖੰਭੇ ਨਾਲ ਟਕਰਾ ਗਈ, ਜਿਸ ਵਿੱਚ ਡਰਾਈਵਰ ਸਮੇਤ 20 ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਜ਼ਹਿਰੀਲੇ ਟੀਕੇ ਨਾਲ ਨਹੀਂ ਮਰਿਆ ਇਹ ਸ਼ਖ਼ਸ, ਹੁਣ ਸਜ਼ਾ-ਏ-ਮੌਤ ਦੇਣ ਲਈ ਅਮਰੀਕਾ ਕਰੇਗਾ ਇਸ ਤਰੀਕੇ ਦੀ ਵਰਤੋਂ
ਜ਼ਖ਼ਮੀਆਂ 'ਚ ਜ਼ਿਆਦਾਤਰ ਵਿਦੇਸ਼ੀ ਨਾਗਰਿਕ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਸ ਮੁਤਾਬਕ ਡਰਾਈਵਰ (60) ਨੇ ਦੱਸਿਆ ਕਿ ਉਸ ਨੇ ਦੂਜੇ ਵਾਹਨ ਤੋਂ ਬਚਣ ਲਈ ਅਚਾਨਕ ਬੱਸ ਮੋੜ ਦਿੱਤੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਲਾਪਰਵਾਹੀ ਨਾਲ ਗੱਡੀ ਚਲਾਉਣ ਜਾਂ ਸੜਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ।
ਇਹ ਵੀ ਪੜ੍ਹੋ: ਫਰਾਂਸ 'ਚ ਘੱਟ ਉਜਰਤ ਨੂੰ ਲੈ ਕੇ ਕਿਸਾਨਾਂ ਦਾ ਭੜਕਿਆ ਗੁੱਸਾ, ਦੇਸ਼ ਭਰ 'ਚ ਸੜਕਾਂ ਕੀਤੀਆਂ ਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਰਕੀ 'ਚ ਆਈ.ਐਸ ਦੇ 28 ਸ਼ੱਕੀ ਗ੍ਰਿਫ਼ਤਾਰ
NEXT STORY